Salad health benefits: ਤੰਦਰੁਸਤ ਰਹਿਣ ਲਈ ਸਲਾਦ ਖਾਣਾ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਨੂੰ ਵੱਖ-ਵੱਖ ਸਬਜ਼ੀਆਂ ਅਤੇ ਫਲਾਂ ਨਾਲ ਤਿਆਰ ਕਰਕੇ ਖਾਧਾ ਜਾ ਸਕਦਾ ਹੈ। ਸਲਾਦ ‘ਚ ਫਾਈਬਰ, ਵਿਟਾਮਿਨ, ਆਇਰਨ, ਕੈਲਸ਼ੀਅਮ, ਐਂਟੀ-ਆਕਸੀਡੈਂਟ ਆਦਿ ਗੁਣ ਹੁੰਦੇ ਹਨ। ਅਜਿਹੇ ‘ਚ ਇਹ ਇਮਿਊਨਿਟੀ ਵਧਾਉਂਣ ਦੇ ਨਾਲ ਭਾਰ ਨੂੰ ਕੰਟਰੋਲ ‘ਚ ਰੱਖਦਾ ਹੈ। ਪਾਚਨ ਤੰਤਰ ਮਜ਼ਬੂਤ ਹੋਣ ਨਾਲ ਵਧੀਆ ਸਰੀਰਕ ਵਿਕਾਸ ਹੋਣ ‘ਚ ਸਹਾਇਤਾ ਮਿਲਦੀ ਹੈ। ਤਾਂ ਆਓ ਅੱਜ ਅਸੀਂ ਤੁਹਾਨੂੰ ਸਲਾਦ ਖਾਣ ਦੇ ਵੱਡੇ ਫਾਇਦਿਆਂ ਬਾਰੇ ਦੱਸਦੇ ਹਾਂ। ਪਰ ਉਸ ਤੋਂ ਪਹਿਲਾਂ ਜਾਣੋ ਇਸ ਨੂੰ ਖਾਣ ਦਾ ਸਹੀ ਸਮਾਂ…
ਸਲਾਦ ਖਾਣ ਦਾ ਸਹੀ ਸਮਾਂ: ਆਮ ਤੋਰ ‘ਤੇ ਲੋਕ ਭੋਜਨ ਦੇ ਨਾਲ ਸਲਾਦ ਖਾਂਦੇ ਹਨ। ਪਰ ਇਸ ਨੂੰ ਹਮੇਸ਼ਾ ਖਾਣੇ ਤੋਂ 30 ਮਿੰਟ ਪਹਿਲਾਂ ਖਾਣਾ ਚਾਹੀਦਾ ਹੈ। ਇਸ ‘ਚ ਫਾਈਬਰ ਹੋਣ ਨਾਲ ਭੁੱਖ ਸ਼ਾਂਤ ਹੁੰਦੀ ਹੈ। ਅਜਿਹੇ ‘ਚ ਭਾਰ ਘਟਾਉਣ ‘ਚ ਸਹਾਇਤਾ ਮਿਲਦੀ ਹੈ। ਨਾਲ ਹੀ ਸਲਾਦ ਨਾਲ ਸਾਰੇ ਲੋੜੀਂਦੇ ਪੌਸ਼ਟਿਕ ਤੱਤ ਅਤੇ ਐਂਟੀ-ਆਕਸੀਡੈਂਟ ਮਿਲ ਜਾਂਦੇ ਹਨ।
ਸਲਾਦ ਖਾਣ ਦੇ ਫ਼ਾਇਦੇ
ਅੱਖਾਂ ਲਈ ਫਾਇਦੇਮੰਦ: ਇਸ ‘ਚ ਵਿਟਾਮਿਨ ਈ ਅਤੇ ਹੋਰ ਜ਼ਰੂਰੀ ਤੱਤ ਹੁੰਦੇ ਹਨ। ਅਜਿਹੇ ‘ਚ ਰੋਜ਼ਾਨਾ ਸਲਾਦ ਖਾਣ ਨਾਲ ਅੱਖਾਂ ਦੀ ਰੋਸ਼ਨੀ ਨੂੰ ਵਧਾਉਣ ‘ਚ ਸਹਾਇਤਾ ਮਿਲਦੀ ਹੈ। ਨਾਲ ਹੀ ਇਸ ਨਾਲ ਜੁੜੀਆਂ ਸਮੱਸਿਆਵਾਂ ਤੋਂ ਬਚਾਅ ਰਹਿੰਦਾ ਹੈ। ਸਲਾਦ ‘ਚ ਮੌਜੂਦ ਐਂਟੀ-ਆਕਸੀਡੈਂਟ ਇਮਿਊਨ ਵਧਾਉਣ ‘ਚ ਮਦਦ ਕਰਦੇ ਹਨ। ਅਜਿਹੇ ‘ਚ ਸਰੀਰ ਨੂੰ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਮਿਲਦੀ ਹੈ। ਨਾਲ ਹੀ ਮੌਸਮੀ ਬਿਮਾਰੀਆਂ ਦਾ ਸ਼ਿਕਾਰ ਹੋਣ ਦਾ ਖ਼ਤਰਾ ਘੱਟ ਰਹਿੰਦਾ ਹੈ। ਜਿਨ੍ਹਾਂ ਲੋਕਾਂ ਨੂੰ ਕੋਲੈਸਟ੍ਰੋਲ ਵਧਣ ਦੀ ਸਮੱਸਿਆ ਹੈ ਉਨ੍ਹਾਂ ਨੂੰ ਡੇਲੀ ਡਾਇਟ ‘ਚ ਸਲਾਦ ਖਾਣਾ ਚਾਹੀਦਾ ਹੈ। ਸਲਾਦ ‘ਚ ਫਾਈਬਰ, ਪ੍ਰੋਟੀਨ, ਕੈਲਸ਼ੀਅਮ ਆਦਿ ਪੋਸ਼ਕ ਤੱਤ ਹੁੰਦੇ ਹਨ। ਅਜਿਹੇ ‘ਚ ਇਹ ਕੋਲੇਸਟ੍ਰੋਲ ਨੂੰ ਕੰਟਰੋਲ ਕਰਨ ‘ਚ ਮਦਦ ਮਿਲਦੀ ਹੈ। ਗਰਮੀਆਂ ‘ਚ ਡੀਹਾਈਡ੍ਰੇਸ਼ਨ ਅਤੇ ਲੂ ਲੱਗਣ ਦੀ ਸਮੱਸਿਆ ਸਭ ਤੋਂ ਆਮ ਹੈ। ਇਸ ਤੋਂ ਬਚਣ ਲਈ ਸਲਾਦ ਖਾਣਾ ਬੈਸਟ ਆਪਸ਼ਨ ਹੈ। ਇਸ ‘ਚ ਪਾਣੀ ਭਰਪੂਰ ਮਾਤਰਾ ‘ਚ ਹੁੰਦਾ ਹੈ। ਇਸ ਤਰ੍ਹਾਂ ਗਰਮੀਆਂ ‘ਚ ਸਲਾਦ ਖਾਣ ਨਾਲ ਸਰੀਰ ‘ਚ ਪਾਣੀ ਦੀ ਕਮੀ ਨਹੀਂ ਹੁੰਦੀ ਹੈ।
ਵਧੀਆ ਪਾਚਨ ਤੰਤਰ: ਸਲਾਦ ਅਸਾਨੀ ਨਾਲ ਹਜ਼ਮ ਹੁੰਦਾ ਹੈ। ਅਜਿਹੇ ‘ਚ ਇਸ ਦੇ ਸੇਵਨ ਨਾਲ ਪਾਚਨ ਤੰਤਰ ‘ਚ ਸੁਧਾਰ ਆਉਂਦਾ ਹੈ। ਕਬਜ਼, ਪੇਟ ਫੁੱਲਣ, ਗੈਸ ਆਦਿ ਦੀ ਸਮੱਸਿਆ ਦੂਰ ਹੋ ਜਾਂਦੀ ਹੈ। ਤੰਦਰੁਸਤ ਪੇਟ ਰਹਿਣ ਨਾਲ ਇਸ ਨਾਲ ਜੁੜੀਆਂ ਪ੍ਰੇਸ਼ਾਨੀਆਂ ਤੋਂ ਰਾਹਤ ਮਿਲਦੀ ਹੈ। ਸਲਾਦ ‘ਚ ਟਮਾਟਰ, ਖੀਰੇ ਅਤੇ ਹੋਰ ਹਰੀਆਂ ਸਬਜ਼ੀਆਂ ਸ਼ਾਮਲ ਹੁੰਦੀਆਂ ਹਨ ਇਸ ‘ਚ ਭਰਪੂਰ ਮਾਤਰਾ ‘ਚ ਫਾਈਬਰ, ਪ੍ਰੋਟੀਨ, ਹੋਰ ਜ਼ਰੂਰੀ ਤੱਤ ਅਤੇ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਅਜਿਹੇ ‘ਚ ਇਸ ਨੂੰ ਖਾਣ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ। ਅਜਿਹੇ ‘ਚ ਭਾਰ ਘਟਾਉਣ ‘ਚ ਮਦਦ ਮਿਲਦੀ ਹੈ। ਜ਼ਿਆਦਾ ਮਾਤਰਾ ‘ਚ ਸਲਾਦ ਨਾ ਖਾਓ। ਨਹੀਂ ਤਾਂ ਇਸ ਨਾਲ ਸਿਹਤ ਖ਼ਰਾਬ ਹੋਣ ਦਾ ਖ਼ਤਰਾ ਰਹਿੰਦਾ ਹੈ।