ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਨੌਜਵਾਨ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਮੱਥਾ ਟੇਕਦਾ ਨਜ਼ਰ ਆ ਰਿਹਾ। ਨੌਜਵਾਨ ਦੇ ਨਾਲ ਉਸਦੇ ਮਾਂ-ਬਾਪ ਵੀ ਨਾਲ ਦਿਖਾਈ ਦੇ ਰਹੇ ਹਨ। ਵੀਡੀਓ ਵਿੱਚ ਨੌਜਵਾਨ ਦੇ ਮਾਤਾ-ਪਿਤਾ ਦੱਸ ਰਹੇ ਹਨ ਕਿ ਉਨ੍ਹਾਂ ਦੇ ਬੇਟੇ ਦੀ ਆਵਾਜ਼ ਚੱਲੀ ਗਈ ਸੀ ਅਤੇ ਡਾਕਟਰਾਂ ਨੇ ਵੀ ਇਲਾਜ਼ ਕਰਨ ਤੋਂ ਜਵਾਬ ਦੇ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਡਾਕਟਰਾਂ ਦੇ ਜਵਾਬ ਮਿਲਣ ਤੋਂ ਬਾਅਦ ਉਹ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਆਏ ਅਤੇ ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਦੀ ਆਵਾਜ਼ ਵਾਪਿਸ ਆ ਗਈ। ਦੱਸ ਦਈਏ ਸ੍ਰੀ ਦਰਬਾਰ ਸਾਹਿਬ ਅਜਿਹੇ ਹੋਰ ਵੀ ਚਮਤਕਾਰ ਹੁੰਦੇ ਰਹਿੰਦੇ। ਪਿਛਲੇ ਸਾਲ ਵੀ ਅਜਿਹਾ ਹੀ ਇੱਕ ਚਮਤਕਾਰ ਹੋਇਆ ਸੀ ਜਿਸ ਵਿਚ ਬੱਚੇ ਤੋਂ ਤੁਰਿਆ ਨੀ ਜਾ ਰਿਹਾ ਸੀ ਤੇ ਦਰਬਾਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਉਹ ਤੁਰਨ ਲੱਗ ਗਿਆ।