Petrol prices rise again in Punjab : ਇੱਕ ਪਾਸੇ ਚੱਲ ਰਹੇ ਮਹਾਮਾਰੀ ਦੇ ਹਾਲਾਤਾਂ ਵਿੱਚ ਪੰਜਾਬ ਪਹਿਲਾਂ ਹੀ ਆਰਥਿਕ ਸੰਕਟ ਨਾਲ ਜੂਝ ਰਿਹਾ ਹੈ। ਲੋਕਾਂ ਲਈ ਦੋ ਸਮੇਂ ਦੀ ਰੋਟੀ ਕਮਾਉਣੀ ਵੀ ਮੁਸ਼ਕਲ ਹੋ ਰਹੀ ਹੈ, ਉੱਤੋਂ ਆਏ ਦਿਨ ਪੈਟਰੋਲ ਦੀਆਂ ਕੀਮਤਾਂ ਵਿੱਚ ਹੋ ਰਿਹਾ ਵਾਧਾ ਆਮ ਜਨਤਾ ਦਾ ਲੱਕ ਤੋੜ ਰਹੀਆਂ ਹਨ। ਅੱਜ ਫਿਰ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ।

ਪੰਜਾਬ ਵਿਚ 11 ਮਈ ਨੂੰ ਪੈਟਰੋਲ ਦੀ ਕੀਮਤ 93.02 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਵਧ ਕੇ 84.34 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਦੂਜੇ ਪਾਸੇ ਰਾਜਧਾਨੀ ਚੰਡੀਗੜ੍ਹ ਵਿਚ ਡੀਜ਼ਲ ਵਿਚ 82.03 ਰੁਪਏ ਅਤੇ ਪੈਟਰੋਲ ਦੀ ਕੀਮਤ ਵੱਧ ਕੇ 88.31 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਜੇਕਰ ਤੁਸੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣਨਾ ਚਾਹੁੰਦੇ ਹੋ ਤਾਂ ਤੁਸੀਂ ਐਸਐਮਐਸ ਦੁਆਰਾ ਵੀ ਪਤਾ ਕਰ ਸਕਦੇ ਹੋ। ਇੰਡੀਅਨਆਇਲ ਦੀ ਵੈਬਸਾਈਟ ਦੇ ਅਨੁਸਾਰ, ਤੁਹਾਨੂੰ ਆਪਣਾ ਸਿਟੀ ਕੋਡ ਲਿਖਣਾ ਪਏਗਾ ਜਿਸ ਨੂੰ RSP ਸਪੇਸ ਭੇਜ ਕੇ 9224992249 ਨੰਬਰ ‘ਤੇ ਭੇਜਿਆ ਜਾ ਸਕਦਾ ਹੈ। ਹਰੇਕ ਸ਼ਹਿਰ ਲਈ ਕੋਡ ਵੱਖਰਾ ਹੁੰਦਾ ਹੈ, ਜੋ ਤੁਸੀਂ ਆਈਓਸੀਐਲ ਦੀ ਵੈਬਸਾਈਟ ਤੋਂ ਪ੍ਰਾਪਤ ਕਰੋਗੇ।






















