Petrol price in punjab : ਦੇਸ਼ ਦੇ ਵਿੱਚ 5 ਸੂਬਿਆਂ ਦੀਆ ਵਿਧਾਨ ਸਭਾ ਦੇ ਚੋਣ ਨਤੀਜੇ ਆਉਣ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਤੇਲ ਕੰਪਨੀਆਂ ਨੇ ਅੱਜ ਇੱਕ ਵਾਰ ਫਿਰ ਆਪਣੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ।
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 25-25 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇਸ ਵਾਧੇ ਦੇ ਨਾਲ ਹੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 92.05 ਰੁਪਏ ਅਤੇ ਡੀਜ਼ਲ ਦੀ ਕੀਮਤ 82.61 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਅੱਜ ਦੇ ਵਾਧੇ ਤੋਂ ਬਾਅਦ ਮੁੰਬਈ ਵਿੱਚ ਪੈਟਰੋਲ ਦੀਆਂ ਕੀਮਤਾਂ 98.36 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀਆਂ ਕੀਮਤਾਂ 89.75 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ।
ਇਹ ਵੀ ਪੜ੍ਹੋ : ਕੋਵਿਡ ਕੇਅਰ ਸੈਂਟਰ ‘ਚ ਲੱਗੀ ਅੱਗ, ਹਾਦਸੇ ਵੇਲੇ ਦਾਖਲ ਸਨ 68 ਮਰੀਜ਼
ਪੰਜਾਬ ਵਿੱਚ 12 ਮਈ ਨੂੰ ਫਿਰ ਪੈਟਰੋਲ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ। ਜਲੰਧਰ ਵਿੱਚ ਪੈਟਰੋਲ ਦੀ ਕੀਮਤ 93.26 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਵੱਧ ਕੇ 84.59 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਜਦਕਿ ਲੁਧਿਆਣੇ ਵਿੱਚ ਪੈਟਰੋਲ ਦੀ ਕੀਮਤ 93.72 ਅਤੇ ਡੀਜ਼ਲ ਦੀ ਕੀਮਤ ਵੱਧ ਕੇ 85.00 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਰਾਜਧਾਨੀ ਚੰਡੀਗੜ੍ਹ ਵਿੱਚ ਡੀਜ਼ਲ ਦੀ ਕੀਮਤ 82.28 ਰੁਪਏ ਅਤੇ ਪੈਟਰੋਲ 88.55 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਇਹ ਵੀ ਦੇਖੋ : ਮੌਤ ਦੇ ਮੂੰਹ ‘ਚ ਡਿਊਟੀ ਕਰਦੇ ਮੈਡੀਕਲ ਵਿਦਿਆਰਥੀ, ਤਨਖਾਹ ਸਿਰਫ 7800 ਰੁਪਏ, ਸੁਣੋ ਦਰਦ