Rs 45 lakh looted by putting pepper : ਅੱਜ ਦੇ ਚੱਲ ਰਹੇ ਸਮੇਂ ਵਿੱਚ ਅਪਰਾਧੀਆਂ ਦੋ ਹੌਂਸਲੇ ਬੁਲੰਦ ਹੁੰਦੇ ਜਾ ਰਹੇ ਹਨ ਅਤੇ ਲੁੱਟਾਂ-ਖੋਹਾਂ ਦੇ ਮਾਮਲੇ ਤਾਂ ਆਏ ਦਿਨ ਵੱਧਦੇ ਜਾ ਰਹੇ ਹਨ। ਜਲਾਲਾਬਾਦ ਵਿੱਚ ਵਿੱਚ ਜਿਹੀ ਹੀ ਇੱਕ ਵੱਡੀ ਲੁੱਟ ਦੀ ਵਾਰਦਾਤ ਸਾਹਮਣੇ ਆਈ ਜਿਥੇ ਹਥਿਆਰਬੰਦ ਲੁਟੇਰਿਆਂ ਨੇ ਬੈਂਕ ਮੁਲਾਜ਼ਮਾਂ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਕੇ 45 ਲੱਖ ਰੁਪਏ ਲੁੱਟ ਲਏ ਅਤੇ ਮੌਕੇ ਤੋਂ ਫਰਾਰ ਹੋ ਗਏ।
ਘਟਨਾ ਜਲਾਲਾਬਾਦ-ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਲਗਭਗ ਸਾਢੇ 12 ਵਜੇ ਦੇ ਕਰੀਬ ਵਾਪਰੀ, ਜਦੋਂ ਕੋਟਕ ਮਹਿੰਦਰਾ ਬੈਂਕ ਦੇ ਦੋ ਮੁਲਾਜ਼ਮ ਸ੍ਰੀ ਮੁਕਤਸਰ ਸਾਹਿਬ ਤੋਂ ਬੈਂਕ ਦੀ ਪੇਮੈਂਟ ਲੈ ਕੇ ਜਲਾਲਾਬਾਦ ਆ ਰਹੇ ਸਨ। ਰਸਤੇ ਦੇ ਵਿਚ ਚੱਕ ਸੈਦੋ ਕੇ ਸੇਮ ਨਾਲੇ ਦੇ ਪੁਲ ’ਤੇ ਲੁਟੇਰਿਆਂ ਵੱਲੋਂ ਫਾਇਰਿੰਗ ਕੀਤੀ ਗਈ। ਗੋਲੀਬਾਰੀ ਵਿੱਚ ਇੱਕ ਗੋਲੀ ਕਾਰ ਦੇ ਸ਼ੀਸ਼ੇ ਵਿੱਚ ਲੱਗੀ।
ਲੁਟੇਰਿਆਂ ਨੇ ਮੁਲਾਜ਼ਮਾਂ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਦਿੱਤੀਆਂ ਅਤੇ ਕਿਹਾ ਕਿ ਜੇ ਉਨ੍ਹਾਂ ਬੈਗ ਨਾ ਦਿੱਤਾ ਤਾਂ ਉਹ ਗੋਲੀ ਮਾਰ ਦਣਗੇ। ਇਸ ਤੋਂ ਬਾਅਦ ਉਹ ਨੋਟਾਂ ਵਾਲਾ ਬਗ ਲੈ ਕੇ ਫਰਾਰ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਇਸ ਘਟਨਾ ਨੂੰ ਦੋ ਲੁਟੇਰਿਆਂ ਨੇ ਅੰਜਾਮ ਦਿੱਤਾ ਗਿਆ। ਲੁਟੇਰਿਆਂ ਨੇ ਆਪਣੇ ਮੂੰਹ ਬੰਨ੍ਹੇ ਹੋਏ ਸਨ ਅਤੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਸਨ। ਘਟਨਾ ਦੀ ਜਾਣਕਾਰੀ ਪੁਲਿਸ ਨੂੰ ਮਿਲਦੇ ਸਾਰ ਹੀ ਭਾਰੀ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਏ। ਇਸ ਪੂਰੀ ਘਟਨਾ ਦੀ ਜ਼ਿਲ੍ਹੇ ਦੇ ਉੱਚ ਅਧਿਕਾਰੀ ਇਸ ਪੂਰੀ ਘਟਨਾ ਦੀ ਜਾਂਚ ਕਰ ਰਹੇ ਹਨ।