Photography video recording prohibited: ਸੈਂਟ੍ਰਲ ਵਿਸਟਾ ਪੁਨਰ ਨਿਰਮਾਣ ਪ੍ਰਾਜੈਕਟ ਨੂੰ ਲੈ ਕੇ ਆਲੋਚਨਾ ਵਿਚਾਲੇ ਕੇਂਦਰੀ ਲੋਕ ਉਸਾਰੀ ਵਿਭਾਗ ਨੇ ਇੰਡੀਆ ਗੇਟ ਦੇ ਕੋਲ ਉਸਾਰੀ ਵਾਲੀ ਥਾਂ ’ਤੇ ਫੋਟੋਗ੍ਰਾਫੀ ਅਤੇ ਵੀਡੀਓ ਰਿਕਾਰਡਿੰਗ ਨੂੰ ਬੈਨ ਕਰ ਦਿੱਤਾ ਹੈ।
ਸੈਂਟ੍ਰਲ ਵਿਸਟਾ ਐਵੇਨਿਊ ਦੇ ਪੁਨਰ ਨਿਰਮਾਣ ਵਾਲੀ ਥਾਂ ’ਤੇ ਸਾਈਨ ਬੋਰਡ ਲਗਾਏ ਗਏ ਹਨ, ਜਿਨ੍ਹਾਂ ’ਤੇ ਲਿਖਿਆ ਹੈ,” ਫੋਟੋਗ੍ਰਾਫੀ ਮਨ੍ਹਾਂ , ਵੀਡੀਓ ਰਿਕਾਰਡਿੰਗ ਮਨ੍ਹਾਂ ।
ਇਹ ਵੀ ਪੜ੍ਹੋ: ਕੋਰੋਨਾ ਸੰਕਟ : DCGI ਨੇ 2 ਤੋਂ 18 ਸਾਲ ਦੇ ਬੱਚਿਆਂ ‘ਤੇ Covaxin ਦੇ ਟ੍ਰਾਇਲ ਨੂੰ ਦਿੱਤੀ ਮਨਜ਼ੂਰੀ
ਦਰਅਸਲ, ਇਸ ਵਿਚਾਲੇ 65 ਸੰਗਠਨਾਂ ਵੱਲੋਂ ਜਾਰੀ ਕੀਤੇ ਗਏ ਗਏ ਬਿਆਨ ਵਿੱਚ ਕੇਂਦਰ ਸਰਕਾਰ ਤੋਂ 13,450 ਕਰੋੜ ਰੁਪਏ ਦੇ ਇਸ ਪ੍ਰਾਜੈਕਟ ਨੂੰ ਰੋਕਣ ਅਤੇ ਸਾਰੇ ਉਪਲਬਧ ਸਰੋਤਾਂ ਦੀ ਵਰਤੋਂ ਮਹਾਂਮਾਰੀ ਨਾਲ ਨਜਿੱਠਣ ਵਿੱਚ ਕਰਨ ਦੀ ਅਪੀਲ ਕੀਤੀ ਗਈ ਹੈ ।
ਦੱਸ ਦੇਈਏ ਕਿ ਕੋਰੋਨਾ ਮਹਾਂਮਾਰੀ ਵਿਚਾਲੇ ਸੈਂਟ੍ਰਲ ਵਿਸਟਾ ਪੁਨਰ-ਨਿਰਮਾਣ ਪ੍ਰਾਜੈਕਟ ਨੂੰ ਲੈ ਕੇ ਸਰਕਾਰ ਨੂੰ ਲਗਾਤਾਰ ਵਿਰੋਧੀ ਪਾਰਟੀਆਂ ਵੱਲੋਂ ਆਲੋਚਨਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਵਿਚਾਲੇ ਦੇਸ਼ ਭਰ ਵਿੱਚ ਕਈ ਨਾਗਰਿਕ ਸਮਾਜ ਸਮੂਹਾਂ ਤੇ ਵਾਤਾਵਰਨ ਸੰਗਠਨਾਂ ਨੇ ਬੁੱਧਵਾਰ ਨੂੰ ਕੇਂਦਰ ਤੋਂ ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸੈਂਟ੍ਰਲ ਵਿਸਟਾ ਪ੍ਰਾਜੈਕਟ ਨੂੰ ਰੋਕਣ ਦੀ ਅਪੀਲ ਕੀਤੀ ਹੈ।