Pm modi to interacts with : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਰੋਨਾ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਦੇ ਜ਼ਿਲ੍ਹਾ ਮੈਜਿਸਟਰੇਟਾਂ ਨਾਲ ਗੱਲਬਾਤ ਕਰਨਗੇ। PM 20 ਮਈ ਨੂੰ, 10 ਰਾਜਾਂ ਦੇ 54 ਜ਼ਿਲ੍ਹਾ ਮੈਜਿਸਟ੍ਰੇਟਾਂ ਨਾਲ ਵਿਚਾਰ ਕਰਾਂਗੇ, ਇਹ ਉਹ ਜ਼ਿਲ੍ਹੇ ਹਨ ਜਿੱਥੇ ਕੋਰੋਨਾ ਦੇ ਮਾਮਲੇ ਜ਼ਿਆਦਾ ਹਨ।
ਪਹਿਲੇ ਗੇੜ ਵਿੱਚ 20 ਮਈ ਨੂੰ ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਛੱਤੀਸਗੜ, ਪੁਡੂਚੇਰੀ, ਰਾਜਸਥਾਨ, ਮਹਾਰਾਸ਼ਟਰ, ਝਾਰਖੰਡ, ਉੜੀਸਾ, ਕੇਰਲ ਅਤੇ ਹਰਿਆਣਾ ਦੇ ਜ਼ਿਲ੍ਹਾ ਮੈਜਿਸਟਰੇਟ ਸ਼ਾਮਿਲ ਹੋਣਗੇ। ਇਸ ਸਮੂਹ ਤੋਂ ਬਾਅਦ ਪ੍ਰਧਾਨ ਮੰਤਰੀ ਬਾਕੀ ਜ਼ਿਲ੍ਹਾ ਮੈਜਿਸਟਰੇਟਾਂ ਨਾਲ ਗੱਲਬਾਤ ਕਰਨਗੇ। ਮੀਟਿੰਗ ਵਿੱਚ ਜ਼ਿਲ੍ਹਿਆਂ ਵਿੱਚ ਕੋਰੋਨਾ ਦੀ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਨਾਲ ਹੀ ਟੀਕੇ ਦੀ ਪ੍ਰਕਿਰਿਆ ਨੂੰ ਵਧਾਉਣ ‘ਤੇ ਗੱਲਬਾਤ ਕੀਤੀ ਜਾਵੇਗੀ।
ਇਹ ਵੀ ਪੜ੍ਹੋ : 2021 ਦੀਆ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਜਿੱਤਣ ਵਾਲੇ BJP ਦੇ 2 ਵਿਧਾਇਕਾਂ ਨੇ ਦਿੱਤਾ ਅਸਤੀਫ਼ਾ, TMC ਨੇ ਕਸਿਆ ਤੰਜ
ਤੁਹਾਨੂੰ ਦੱਸ ਦੇਈਏ ਕਿ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨੇ ਦੇਸ਼ ਵਿੱਚ ਤਬਾਹੀ ਮਚਾਈ ਹੋਈ ਹੈ। ਪਿੱਛਲੇ 24 ਘੰਟਿਆਂ ਵਿੱਚ, ਕੋਵਿਡ -19 ਦੇ 3,62,727 ਨਵੇਂ ਕੇਸਾਂ ਦੀ ਆਮਦ ਤੋਂ ਬਾਅਦ, ਸੰਕਰਮਣ ਦੇ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ 2,37,03,665 ਹੋ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ 4,120 ਮੌਤਾਂ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 2,58,317 ਤੱਕ ਪਹੁੰਚ ਗਈ ਹੈ। ਹਾਲੇ ਵੀ 37,10,525 ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ, ਜੋ ਕੁੱਲ ਮਾਮਲਿਆਂ ਦਾ 15.65 ਫੀਸਦੀ ਹੈ ਜਦਕਿ ਕੋਵਿਡ -19 ਤੋਂ ਰਾਸ਼ਟਰੀ ਰਿਕਵਰੀ ਦੀ ਦਰ ਥੋੜੀ ਸੁਧਾਰ ਕੇ 83.26 ਫੀਸਦੀ ਹੋ ਗਈ ਹੈ। ਕੋਰੋਨਾ ਨੂੰ ਹਰਾਉਣ ਵਾਲੇ ਲੋਕਾਂ ਦੀ ਗਿਣਤੀ 1,97,34,823 ਹੋ ਗਈ ਹੈ।
ਇਹ ਵੀ ਦੇਖੋ : ਅੰਧ ਭਗਤਾਂ ਵਾਂਗ ਹੋ ਗਏ ਨੇ fans ਨਹੀਂ ਵਰਤਦੇ ਆਪਣਾ ਦਿਮਾਗ, ਨਾਮ ਲਏ ਬਿਨਾਂ Rai Jujhar ਨੇ ਨਹੀਂ ਛੱਡਿਆ ਕੋਈ Artist