Strict steps taken by Mansa DC : ਮਾਨਸਾ : ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਅਤੇ ਇਸ ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਸਖਤ ਕਦਮ ਚੁੱਕਦੇ ਹੋਏ ਆਫ਼ਤ ਪ੍ਰਬੰਧਨ ਐਕਟ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਰਦੂਲਗੜ੍ਹ ਬਲਾਕ ਦੇ ਪਿੰਡ ਅੱਕਾਂਵਾਲੀ ਨੂੰ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ਹੈ।
ਇਸ ਦੇ ਨਾਲ ਹੀ ਮਾਨਸਾ ਸ਼ਹਿਰ ਦੇ ਵਾਰਡ ਨੰਬਰ 21 ਨੂੰ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ਹੈ ਅਤੇ ਨਾਲ ਲਗਦੇ ਇਲਾਕਿਆਂ ਨੂੰ ਬਫ਼ਰ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਨੂੰ ਲਾਗੂ ਕਰਵਾਉਣ ਲਈ 4 /4 ਮੈਂਬਰੀ ਰੈਪਿਡ ਰਿਸਪੌਂਸ ਟੀਮਾ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ 4 ਮੈਂਬਰੀ ਕਮੇਟੀਆ ਕੰਟੇਨਮੈਂਟ ਜ਼ੋਨਾਂ ਵਿੱਚ ਕੋਰੋਨਾ ਦੀ ਚੇਨ ਨੂੰ ਤੋੜਨ ਲਈ ਹਰ ਤਰ੍ਹਾਂ ਦੇ ਉਪਰਾਲੇ ਕਰਨਗੀਆਂ ਤਾਂ ਜੋ ਕੋਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ : Covid-19 : ਪੰਜਾਬ ‘ਚ ਕੇਸ ਘਟੇ, ਮੌਤਾਂ ਵਧੀਆਂ- ਮੌਤਾਂ ਦਾ ਅੰਕੜਾ 200 ਟੱਪਿਆ
ਉਨ੍ਹਾਂ ਦੱਸਿਆ ਕਿ ਇਨ੍ਹਾਂ ਕਮੇਟੀਆ ਵੱਲੋਂ ਮੈਡੀਕਲ ਸੇਵਾਵਾਂ ਤੋਂ ਇਲਾਵਾ ਲੋਕਾਂ ਨੂੰ ਜਾਗਰੂਕ ਕਰਨ, ਇਨ੍ਹਾਂ ਜ਼ੋਨਾ ਵਿੱਚ ਕੰਮ ਕਰਦੇ ਵਿਅਕਤੀਆਂ ਨੂੰ ਸੁਰੱਖਿਆ ਸੇਵਾਵਾਂ ਪ੍ਰਦਾਨ ਕਰਨ ਅਤੇ ਫੀਲਡ ਸਟਾਫ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦੇ ਪ੍ਰਬੰਧ ਦਾ ਖ਼ਿਆਲ ਰੱਖਿਆ ਜਾਵੇਗਾ।