Over the demise of MP Rajiv Satav : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਕਾਂਗਰਸੀ ਨੇਤਾ ਅਤੇ ਰਾਜ ਸਭਾ ਸੰਸਦ ਮੈਂਬਰ ਰਾਜੀਵ ਸਾਤਵ ਦਿਹਾਂਤ ‘ਤੇ ਦੁੱਖ ਪ੍ਰਗਟਾਇਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਲਿਖਿਆ ਕਿ ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪਾਰਟੀ ਨੂੰ ਵੱਡਾ ਘਾਟਾ ਹੋਇਆ ਹੈ। ਉਨ੍ਹਾਂ ਪਰਿਵਾਰ ਲਈ ਅਤੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ।
ਇਹ ਵੀ ਪੜ੍ਹੋ : ਕੈਪਟਨ ਅੱਜ ਫੇਸਬੁੱਕ ‘ਤੇ ਹੋਣਗੇ ਪੰਜਾਬਵਾਸੀਆਂ ਦੇ ਰੂ-ਬ-ਰੂ, ਲੋਕਾਂ ਨੂੰ ਕੀਤੀ ਇਹ ਅਪੀਲ
ਦੱਸਣਯੋਗ ਹੈ ਕਿ ਕਾਂਗਰਸ ਦੇ ਰਾਜ ਸਭਾ ਮੈਂਬਰ ਰਾਜੀਵ ਸਾਤਵ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ। ਉਨ੍ਹਾਂ ਦੀ 22 ਅਪ੍ਰੈਲ ਨੂੰ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ, ਉਸ ਸਮੇਂ ਤੋਂ ਉਹ ਪੁਣੇ ਦੇ ਜਹਾਂਗੀਰ ਹਸਪਤਾਲ ਵਿਚ ਜ਼ੇਰੇ ਇਲਾਜ ਸਨ। ਹਾਲਾਂਕਿ ਉਹ ਠੀਕ ਹੋ ਰਹੇ ਸਨ ਪਰ ਉਨ੍ਹਾਂ ਨੂੰ ਇੱਕ ਨਵੇਂ ਵਾਇਰਸ ਦੀ ਇਨਫੈਕਸ਼ਨ ਹੋ ਗਈ, ਜਿਸ ਕਾਰਨ ਉਨ੍ਹਾਂ ਦੀ ਹਾਲਤ ਬਹੁਤ ਨਾਜ਼ੁਕ ਹੋ ਗਈ।
ਉਨ੍ਹਾਂ ਦੇ ਦਿਹਾਂਤ ‘ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ। ਰਾਹੁਲ ਦੀ ਮੌਤ ‘ਤੇ ਸੋਗ ਪ੍ਰਗਟਾਉਂਦਿਆਂ ਲਿਖਿਆ,” ਮੈਨੂੰ ਆਪਣੇ ਦੋਸਤ ਰਾਜੀਵ ਸਾਤਵ ਨੂੰ ਗੁਆਉਣ ਦਾ ਬਹੁਤ ਦੁੱਖ ਹੈ । ਇਕ ਨੇਤਾ ਵਜੋਂ ਉਨ੍ਹਾਂ ਕੋਲ ਕਾਫ਼ੀ ਸਮਰੱਥਾ ਸੀ। ਉਨ੍ਹਾਂ ਨੇ ਕਾਂਗਰਸ ਦੇ ਆਦਰਸ਼ਾਂ ਨੂੰ ਅੱਗੇ ਵਧਾਇਆ ।”
ਇਹ ਵੀ ਵੇਖੋ : ਲੁਧਿਆਣਾ ‘ਚ ਵਧਿਆ ਕਰਫਿਊ, 23 ਮਈ ਤੱਕ ਜਾਰੀ ਰਹਿਣਗੀਆਂ ਪਾਬੰਦੀਆਂ
ਮਹਾਰਾਸ਼ਟਰ ਦੇ ਸਿਹਤ ਮੰਤਰੀ ਰਾਜੇਸ਼ ਟੋਪ ਨੇ ਕਿਹਾ, “ਸਤਾਵਾ ਹੌਲੀ-ਹੌਲੀ ਠੀਕ ਹੋ ਰਿਹਾ ਸੀ, ਪਰ ਉਸ ਦੀ ਸਿਹਤ ਫਿਰ ਵਿਗੜ ਗਈ। ਡਾਕਟਰਾਂ ਨੂੰ ਪਤਾ ਲੱਗਿਆ ਹੈ ਕਿ ਉਹ ਸਾਇਟੋਮੇਗਲੋ ਵਾਇਰਸ ਨਾਲ ਸੰਕਰਮਿਤ ਹੋਇਆ ਹੈ।