WHO chief scientist Soumya Swaminathan: ਭਾਰਤ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਇਸ ਦੇ ਮੱਦੇਨਜ਼ਰ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਸੋਮਵਾਰ ਨੂੰ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 2.81 ਲੱਖ ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 4,000 ਤੋਂ ਵੱਧ ਲੋਕ ਆਪਣੀਆਂ ਜਾਨਾਂ ਗੁਆ ਰਹੇ ਹਨ। ਇਸੇ ਵਿਚਾਲੇ ਹੁਣ ਮਾਹਿਰਾਂ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ।
ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਪੇਂਡੂ ਖੇਤਰਾਂ ਵਿੱਚ ਜਾਂਚ ਦੀ ਘਾਟ ਕਾਰਨ ਮਾਮਲਿਆਂ ਦੀ ਗਿਣਤੀ ਭਰੋਸੇਯੋਗ ਨਹੀਂ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਕੋਰੋਨਾ ਮਾਮਲਿਆਂ ਵਿੱਚ ਗਿਰਾਵਟ ਦਾ ਮਤਲਬ ਇਹ ਨਹੀਂ ਹੈ ਕਿ ਸੰਕ੍ਰਮਣ ਸਭ ਤੋਂ ਉੱਚਾਈ ‘ਤੇ ਚੜ੍ਹ ਕੇ ਉਤਰ ਰਿਹਾ ਹੈ। ਇਸਦੇ ਨਾਲ ਹੀ ਹੁਣ ਦੇਸ਼ ਵਿੱਚ B.1.617 ਨਾਮ ਦਾ ਨਵਾਂ ਸੰਕ੍ਰਮਣ ਫੈਲ ਰਿਹਾ ਹੈ।
ਦਰਅਸਲ, ਵਿਸ਼ਵ ਸਿਹਤ ਸੰਗਠਨ ਦੀ ਮੁੱਖ ਵਿਗਿਆਨੀ ਸੌਮਿਆ ਸਵਾਮੀਨਾਥਨ ਨੇ ਗੱਲਬਾਤ ਵਿੱਚ ਕਿਹਾ ਕਿ ਭਾਰਤ ਵਿੱਚ ਬਹੁਤ ਸਾਰੇ ਹਿੱਸੇ ਅਜਿਹੇ ਹਨ ਜਿੱਥੇ ਸੰਕ੍ਰਮਣ ਆਪਣੇ ਸਿਖਰ ‘ਤੇ ਨਹੀਂ ਪਹੁੰਚਿਆ ਹੈ। ਸਵਾਮੀਨਾਥਨ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਹੈ ਕਿ ਕੋਰੋਨਾ ਨਾਲ ਸਥਿਤੀ ਹੋਰ ਵੀ ਗੰਭੀਰ ਹੋ ਸਕਦੀ ਹੈ । ਉਨ੍ਹਾਂ ਕਿਹਾ ਕਿ ਰਾਜਾਂ ਵਿੱਚ ਢੁੱਕਵੀਂ ਜਾਂਚ ਦੀ ਘਾਟ ਨਹੀਂ ਹੋ ਰਹੀ ਹੈ ਜਿਸ ਕਾਰਨ ਲਾਗ ਦੇ ਮਾਮਲਿਆਂ ਵਿੱਚ ਕਮੀ ਆਈ ਹੈ।
ਦੱਸ ਦੇਈਏ ਕਿ ਜੇਕਰ ਇੱਥੇ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ‘ਤੇ ਨਜ਼ਰ ਮਾਰੀ ਜਾਵੇ ਤਾਂ ਰੋਜ਼ਾਨਾ ਸਾਹਮਣੇ ਆਉਣ ਵਾਲੇ ਮਾਮਲਿਆਂ ਦੀ ਗਿਣਤੀ 4 ਲੱਖ ਨੂੰ ਪਾਰ ਕਰ ਗਈ ਸੀ। ਹਾਲਾਂਕਿ, ਇਹ ਰਾਹਤ ਦੀ ਗੱਲ ਇਹ ਹੈ ਕਿ ਹੁਣ ਇਹ ਗਿਣਤੀ ਘੱਟ ਕੇ ਤਿੰਨ ਲੱਖ ਤੋਂ ਨੀਚੇ ਹੋ ਗਈ ਹੈ।
Covid19india.org ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਤਕਰੀਬਨ 2.81 ਲੱਖ ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਕੋਰੋਨਾ ਦੇ ਨਵੇਂ ਕੇਸਾਂ ਦੀ ਗਿਣਤੀ ਵਿੱਚ ਗਿਰਾਵਟ ਵੇਖੀ ਗਈ ਹੈ, ਪਰ ਇਸ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਅੱਜ ਵੀ ਚਾਰ ਲੱਖ ਦੇ ਕਰੀਬ ਬਣੀ ਹੋਈ ਹੈ।
ਇਹ ਵੀ ਦੇਖੋ: ਜਵਾਨ ਮੁੰਡਾ ਮੰਜੇ ‘ਤੇ ਪਿਆ, ਸਾਹ ਵੀ ਲੈਂਦਾ ਔਖਾ, ਸੁਣੋ ਮਾਂ ਕਿਵੇਂ ਸੰਭਾਲ ਰਹੀ, ਪਰਿਵਾਰ ਦਾ ਦੁੱਖ…