Chance of rain with strong : ਲੁਧਿਆਣਾ : ਤੂਫਾਨ ਤਾਉਤੇ ਦਾ ਅਸਰ ਪੰਜਾਬ ਵਿੱਚ ਵੀ ਦੇਖਣ ਨੂੰ ਮਿਲੇਗਾ। ਆਉਣ ਵਾਲੇ ਦੋ ਦਿਨਾਂ ਵਿੱਚ ਪੰਜਾਬ ਦੇ ਮੌਸਮ ਦਾ ਮਿਜਾਜ਼ ਵਿਗੜ ਸਕਦਾ ਹੈ। ਬੁੱਧਵਾਰ ਸਵੇਰੇ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਾਲੀਆਂ ਘਟਾਵਾਂ ਨੇ ਅਸਮਾਨ ਨੂੰ ਘੇਰ ਲਿਆ ਅਤੇ ਤੇਜ਼ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ। ਸੂਰਜ ਵੀ ਨਜ਼ਰ ਨਹੀਂ ਆਇਆ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ।
ਹਾਲਾਂਕਿ, ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਤੇਜ਼ ਹਵਾਵਾਂ ਅੱਜ ਤੀਹ ਤੋਂ ਪੰਜਾਹ ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲ ਸਕਦੀਆਂ ਹਨ। ਸੂਬੇ ਵਿੱਚ ਤੂਫਾਨ ਵਰਗੀ ਸਥਿਤੀ ਹੋਵੇਗੀ। ਇਸ ਦੇ ਨਾਲ ਹੀ ਪੰਜਾਬ ਵਿੱਚ ਬੱਦਲ ਛਾਏ ਰਹਿਣਗੇ ਅਤੇ ਗਰਜ ਨਾਲ ਛਿੱਟੇ ਪੈ ਸਕਦੇ ਹਨ। ਹਾਲਾਂਕਿ 21 ਮਈ ਤੋਂ ਪੰਜਾਬ ਵਿੱਚ ਮੌਸਮ ਸਾਫ ਹੋ ਜਾਵੇਗਾ।
ਇਹ ਵੀ ਪੜ੍ਹੋ : ਨਹੀਂ ਚੱਲੇਗੀ ਮਨਮਰਜ਼ੀ : ਪਠਾਨਕੋਟ ‘ਚ ਵੀ ਐਂਬੂਲੈਂਸ ਦਾ ਕਿਰਾਇਆ ਤੈਅ, ਗੱਡੀ ‘ਚ ਲਗਾਉਣੀ ਹੋਵੇਗੀ ਰੇਟ ਲਿਸਟ
ਦੱਸਣਯੋਗ ਹੈ ਕਿ ਤਾਉਤੇ ਤੂਫਾਨ ਕਰਕੇ ਭਾਰਤ ਦੇ ਕਈ ਸੂਬਿਆਂ ਵਿੱਚ ਵੱਡਾ ਨੁਕਸਾਨ ਹੋਇਆ ਹੈ ਤੇ ਅਗਲੇ 48 ਘੰਟਿਆਂ ਵਿੱਚ ਇਸ ਦੇ ਹੋਰ ਵੀ ਭਿਆਨਕ ਨਤੀਜੇ ਦੇਖਣ ਨੂੰ ਮਿਲ ਸਕਦੇ ਹਨ।
ਉਥੇ ਹੀ ਗਰਮੀ ਦੇ ਮੌਸਮ ਵਿੱਚ ਲੋਕ ਘਰ ਵਿੱਚੋਂ ਬਾਹਰ ਨਹੀਂ ਆ ਰਹੇ ਹਨ। ਪੰਜਾਬ ਵਿਚ ਕੋਰੋਨਾ ਕਾਰਨ ਲੋਕ ਬਾਜ਼ਾਰਾਂ ਵਿੱਚ ਘੱਟ ਆ ਰਹੇ ਹਨ। ਲੁਧਿਆਣਾ ਵਿੱਚ ਕੋਰੋਨਾ ਦੇ ਸਭ ਤੋਂ ਵੱਧ ਮਰੀਜ਼ ਹਨ। ਇਸ ਤੋਂ ਇਲਾਵਾ ਸ਼ਹਿਰ ਦੀਆਂ ਸੜਕਾਂ ‘ਤੇ ਟ੍ਰੈਫਿਕ ਵੀ ਘੱਟ ਹੀ ਦੇਖਣ ਨੂੰ ਮਿਲ ਰਹੀ ਹੈ।