Rahul Gandhi twitter reaction: ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ । ਇਸੇ ਵਿਚਾਲੇ ਕਾਂਗਰਸ ਦੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕੋਰੋਨਾ ਵਾਇਰਸ ਕਾਰਨ ਹੋਣ ਵਾਲੀਆਂ ਮੌਤਾਂ ਦੇ ਅੰਕੜਿਆਂ ਵਿੱਚ ਵਾਧਾ ਹੋਣ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।
ਉਨ੍ਹਾਂ ਨੇ ਕੇਂਦਰ ਸਰਕਾਰ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਧਿਆਨ ਭਟਕਾਉਣਾ, ਝੂਠ ਫੈਲਾਉਣਾ ਅਤੇ ਤੱਥਾਂ ਨੂੰ ਲੁਕਾਉਣਾ ਇਸ ਸਰਕਾਰ ਦੀ ਨੀਤੀ ਹੈ ।
ਇਹ ਵੀ ਪੜ੍ਹੋ: ਕੋਰੋਨਾ ਵਿਰੁੱਧ ਲੜਾਈ ‘ਚ ਹੁਣ ISRO ਵੀ ਆਇਆ ਅੱਗੇ, ਬਣਾਏ ਸਵਦੇਸ਼ੀ ਆਕਸੀਜਨ ਕੰਸਨਟ੍ਰੇਟਰ
ਇਸ ਸਬੰਧੀ ਉਨ੍ਹਾਂ ਨੇ ਇੱਕ ਟਵੀਟ ਵੀ ਕੀਤਾ ਹੈ । ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਵੈਕਸੀਨ ਘੱਟ ਹੁੰਦੀ ਜਾ ਰਹੀ ਹੈ ਅਤੇ ਕੋਰੋਨਾ ਕਾਰਨ ਮੌਤਾਂ ਵੱਧਦੀਆਂ ਜਾ ਰਹੀਆਂ ਹਨ । ਕੇਂਦਰ ਸਰਕਾਰ ਦੀ ਨੀਤੀ- ਧਿਆਨ ਭਟਕਾਓ, ਝੂਠ ਫੈਲਾਓ, ਰੌਲਾ ਪਾ ਕੇ ਤੱਥਾਂ ਨੂੰ ਲੁਕਾਓ। ”
ਦਰਅਸਲ, ਕਾਂਗਰਸ ਨੇਤਾ ਨੇ ਕੇਂਦਰ ਸਰਕਾਰ ‘ਤੇ ਇਹ ਦੋਸ਼ ਉਸ ਸਮੇਂ ਲਗਾਇਆ ਹੈ ਜਦੋਂ ਭਾਜਪਾ ਨੇ ਮੰਗਲਵਾਰ ਨੂੰ ਇੱਕ ਟੂਲਕਿਟ ਦਾ ਹਵਾਲਾ ਦਿੰਦੇ ਹੋਏ ਦਾਅਵਾ ਕੀਤਾ ਸੀ ਕਿ ਕਾਂਗਰਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਦੱਸ ਦੇਈਏ ਕਿ ਕੋਰੋਨਾ ਮਾਮਲਿਆਂ ਤੇ ਵੈਕਸੀਨ ਨੂੰ ਲੈ ਕੇ ਰਾਹੁਲ ਗਾਂਧੀ ਮੋਦੀ ਸਰਕਾਰ ‘ਤੇ ਲਗਾਤਾਰ ਹਮਲਾਵਰ ਹਨ। ਰਾਹੁਲ ਗਾਂਧੀ ਨੇ ਬੀਤੇ ਦਿਨ ਵੀ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਇੱਕ ਟਵੀਟ ਕੀਤਾ ਸੀ। ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਦੇਸ਼ ਦੇ ਭਵਿੱਖ ਲਈ ਮੌਜੂਦਾ ਮੋਦੀ ‘ਸਿਸਟਮ’ ਨੂੰ ਨੀਂਦ ਤੋਂ ਜਗਾਉਣਾ ਜ਼ਰੂਰੀ ਹੈ।