ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਵਿੱਚ ਚੱਕਰਵਾਤੀ ਤੂਫਾਨ ਤਾਉਤੇ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈ ਰਹੇ ਹਨ। ਅੱਜ ਸਵੇਰੇ ਪ੍ਰਧਾਨ ਮੰਤਰੀ ਮੋਦੀ ਭਾਵਨਗਰ ਪਹੁੰਚੇ, ਜਿੱਥੇ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਉਨ੍ਹਾਂ ਦਾ ਸਵਾਗਤ ਕੀਤਾ । ਪ੍ਰਧਾਨ ਮੰਤਰੀ ਮੋਦੀ ਗੁਜਰਾਤ ਅਤੇ ਦੀਵ ਦੇ ਚੱਕਰਵਾਤ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰ ਰਹੇ ਹਨ।
ਦਰਅਸਲ, ਪ੍ਰਭਾਵਿਤ ਇਲਾਕਿਆਂ ਦਾ ਨਿਰੀਖਣ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਅਹਿਮਦਾਬਾਦ ਵਿੱਚ ਇੱਕ ਮੀਟਿੰਗ ਵੀ ਕਰਨਗੇ ਜਿਸ ਵਿੱਚ ਮੁੱਖ ਮੰਤਰੀ ਤੋਂ ਇਲਾਵਾ ਉਪ ਮੁੱਖ ਮੰਤਰੀ ਨਿਤਿਨ ਪਟੇਲ ਅਤੇ ਰਾਜ ਸਰਕਾਰ ਦੇ ਸੀਨੀਅਰ ਅਧਿਕਾਰੀ ਮੌਜੂਦ ਰਹਿਣਗੇ।
ਇਹ ਵੀ ਪੜ੍ਹੋ: ਕੋਰੋਨਾ ਵਿਰੁੱਧ ਲੜਾਈ ‘ਚ ਹੁਣ ISRO ਵੀ ਆਇਆ ਅੱਗੇ, ਬਣਾਏ ਸਵਦੇਸ਼ੀ ਆਕਸੀਜਨ ਕੰਸਨਟ੍ਰੇਟਰ
ਗੁਜਰਾਤ ਵਿੱਚ ਆਏ ਚੱਕਰਵਾਤੀ ਤੂਫਾਨ ਕਾਰਨ ਸਮੁੰਦਰੀ ਕੰਢੇ ਵਾਲੇ ਖੇਤਰਾਂ ਨੂੰ ਭਾਰੀ ਨੁਕਸਾਨ ਪਹੁੰਚਿਆ। ਇਨ੍ਹਾਂ ਖੇਤਰਾਂ ਵਿੱਚ ਬਿਜਲੀ ਦੇ ਖੰਭੇ ਅਤੇ ਦਰੱਖਤ ਉਖੜ ਗਏ ਅਤੇ ਬਹੁਤ ਸਾਰੇ ਘਰਾਂ ਅਤੇ ਸੜਕਾਂ ਨੂੰ ਵੀ ਨੁਕਸਾਨ ਪਹੁੰਚਿਆ । ਇਸ ਦੌਰਾਨ ਹੋਈਆਂ ਘਟਨਾਵਾਂ ਵਿੱਚ ਤਕਰੀਬਨ 13 ਲੋਕਾਂ ਦੀ ਮੌਤ ਵੀ ਹੋ ਗਈ ਹੈ।
ਚੱਕਰਵਾਤੀ ਤੂਫਾਨ ਕਾਰਨ 200 ਤੋਂ ਵੱਧ ਬਾਰਿਸ਼ ਹੋਈ । ਸਾਵਧਾਨੀ ਦੇ ਤੌਰ ‘ਤੇ ਰਾਜ ਸਰਕਾਰ ਨੇ ਪਹਿਲਾਂ ਹੀ ਦੋ ਲੱਖ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾ ਦਿੱਤਾ ਗਿਆ ਸੀ। ਮੌਸਮ ਵਿਭਾਗ ਨੇ ਕਿਹਾ ਕਿ ਤਾਉਤੇ ਗੁਜਰਾਤ ਦੇ ਤੱਟ ਤੋਂ ਬਹੁਤ ਗੰਭੀਰ ਚੱਕਰਵਾਤੀ ਤੂਫਾਨ ਵਜੋਂ ਲੰਘਿਆ ਅਤੇ ਹੌਲੀ-ਹੌਲੀ ਕਮਜ਼ੋਰ ਹੋ ਕੇ ਚੱਕਰਵਾਤੀ ਤੂਫਾਨ ਵਿੱਚ ਬਦਲ ਗਿਆ ਹੈ ।