ਦੇਸ਼ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦੀ ਰਫ਼ਤਾਰ ਘੱਟ ਰਹੀ ਹੈ, ਪਰ ਇਸੇ ਵਿਚਾਲੇ ਹੁਣ ਰਾਜਧਾਨੀ ਦਿੱਲੀ ਵਿੱਚ ਇੱਕ ਹੋਰ ਚੁਣੌਤੀ ਖੜ੍ਹੀ ਹੋ ਗਈ ਹੈ। ਦਿੱਲੀ ਵਿੱਚ ਕੋਰੋਨਾ ਮਹਾਂਮਾਰੀ ਤੋਂ ਬਾਅਦ ਹੁਣ ਬਲੈਕ ਫੰਗਸ ਦਾ ਖਤਰਾ ਵੱਧਦਾ ਜਾ ਰਿਹਾ ਹੈ।
ਦਰਅਸਲ, ਕੋਰੋਨਾ ਤੋਂ ਠੀਕ ਹੋ ਰਹੇ ਕੁਝ ਲੋਕਾਂ ਵਿੱਚ ਬਲੈਕ ਫੰਗਸ ਨਾਮ ਦੀ ਬਿਮਾਰੀ ਫੈਲ ਰਹੀ ਹੈ। ਰਾਜਸਥਾਨ ਅਤੇ ਤੇਲੰਗਾਨਾ ਸਮੇਤ ਕੁਝ ਰਾਜਾਂ ਵੱਲੋਂ ਇਸ ਨੂੰ ਮਹਾਂਮਾਰੀ ਐਲਾਨ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਫਲਾਇੰਗ ਸਿੱਖ ਮਿਲਖਾ ਸਿੰਘ ਨੂੰ ਵੀ ਹੋਇਆ ਕੋਰੋਨਾ, ਘਰ ‘ਚ ਹੋਏ ਇਕਾਂਤਵਾਸ
ਉੱਥੇ ਹੀ ਬਹੁਤ ਸਾਰੇ ਰਾਜਾਂ ਵੱਲੋਂ ਇਸ ਬਿਮਾਰੀ ਦੀ ਰੋਕਥਾਮ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਦਿੱਲੀ ਵਿੱਚ ਬਲੈਕ ਫੰਗਸ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅਧਿਕਾਰੀਆਂ ਅਤੇ ਮਾਹਿਰਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ ਹੈ।
ਇਸ ਬੈਠਕ ਤੋਂ ਬਾਅਦ ਸੀਐਮ ਅਰਵਿੰਦ ਕੇਜਰੀਵਾਲ ਨੇ ਕਿਹਾ, “ਸਾਨੂੰ ਇਸ ਬਿਮਾਰੀ ਨੂੰ ਵਧਣ ਤੋਂ ਰੋਕਣਾ ਹੈ ਅਤੇ ਜੋ ਲੋਕ ਇਸ ਬਿਮਾਰੀ ਦੀ ਚਪੇਟ ਵਿੱਚ ਆ ਰਹੇ ਹਨ, ਉਨ੍ਹਾਂ ਨੂੰ ਜਲਦੀ ਤੋਂ ਜਲਦੀ ਬਿਹਤਰ ਇਲਾਜ ਦੇਣਾ ਪਵੇਗਾ।”
ਇਹ ਵੀ ਪੜ੍ਹੋ: PM ਮੋਦੀ ਨੇ ਕਿਹਾ- ਕੋਰੋਨਾ ਰੂਪ ਬਦਲਣ ‘ਚ ਮਾਹਿਰ, ਸਾਨੂੰ ਵੀ ਬਦਲਣੀ ਪਏਗੀ ਰਣਨੀਤੀ ‘ਤੇ ਪਿੰਡਾਂ…
ਉਨ੍ਹਾਂ ਕਿਹਾ, “ਇਸ ਬਿਮਾਰੀ ਦੀ ਰੋਕਥਾਮ ਅਤੇ ਇਲਾਜ ਲਈ ਬੈਠਕ ਵਿੱਚ ਮਹੱਤਵਪੂਰਨ ਫੈਸਲੇ ਲਏ ਗਏ ਹਨ।” ਇਹ ਫੰਗਸ ਮੁੱਖ ਤੌਰ ‘ਤੇ ਉਨ੍ਹਾਂ ਲੋਕਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ ਜੋ ਕੋਰੋਨਾ ਤੋਂ ਠੀਕ ਹੋ ਗਏ ਹਨ । ਇਸ ਦੀ ਰੋਕਥਾਮ ਲਈ ਕੇਜਰੀਵਾਲ ਸਰਕਾਰ ਵੱਲੋਂ ਕੁਝ ਅਹਿਮ ਫੈਸਲੇ ਲਏ ਗਏ ਹਨ :
1. ਬਲੈਕ ਫੰਗਸ ਦੇ ਇਲਾਜ ਲਈ LNJP, GTB ਅਤੇ ਰਾਜੀਵ ਗਾਂਧੀ ਹਸਪਤਾਲ ਸੈਂਟਰ ਬਣਾਏ ਜਾਣਗੇ।
2. ਇਸ ਦੇ ਇਲਾਜ ਵਿੱਚ ਵਰਤੀਆਂ ਜਾਣ ਵਾਲੀਆਂ ਦਵਾਈਆਂ ਦਾ ਪੂਰੀ ਮਾਤਰਾ ਵਿੱਚ ਪ੍ਰਬੰਧ।
3. ਬਿਮਾਰੀ ਤੋਂ ਬਚਾਅ ਦੇ ਉਪਾਵਾਂ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣਾ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੇ ਦਿਨੀਂ ਦਿੱਲੀ ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਕਿਹਾ ਸੀ ਕਿ ਉਹ ‘ਬਲੈਕ ਫੰਗਸ’ ਦੇ ਇਲਾਜ ਵਿੱਚ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀ ਘਾਟ ਤੋਂ ਜਾਣੂ ਕਰਵਾਉਣ । ਹਾਈ ਕੋਰਟ ਨੇ ਕਿਹਾ ਕਿ ਸਰਕਾਰ ਨੂੰ ਵਿਸਥਾਰ ਨਾਲ ਦੱਸਣਾ ਪਏਗਾ ਕਿ ਅੜਿੱਕਾ ਕਿੱਥੇ ਹੈ ਅਤੇ ਦਵਾਈ ਦੀ ਸਪਲਾਈ ਅਚਾਨਕ ਕਿਸ ਤਰ੍ਹਾਂ ਘੱਟ ਹੋ ਸਕਦੀ ਹੈ, ਜਦੋਂਕਿ ਇਸਨੂੰ ਸਥਾਨਿਕ ਰੂਪ ਵਿੱਚ ਬਣਾਇਆ ਜਾ ਰਿਹਾ ਹੈ।