ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ 26 ਜਨਵਰੀ ਦੇ ਲਾਲ ਕਿਲ੍ਹੇ ਘਟਨਾ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਤੀਸ ਹਜ਼ਾਰੀ ਅਦਾਲਤ ਵਿੱਚ ਦਾਇਰ ਕੀਤੀ ਇਸ ਚਾਰਜਸ਼ੀਟ ਵਿੱਚ ਅਦਾਕਾਰ ਦੀਪ ਸਿੱਧੂ ਸਣੇ ਤਕਰੀਬਨ 16 ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਇਹ ਦੋਸ਼ ਪੱਤਰ ਭਾਰਤੀ ਦੰਡ ਕੋਡ (ਆਈਪੀਸੀ) ਦੀਆਂ ਵੱਖ ਵੱਖ ਧਾਰਾਵਾਂ ਤਹਿਤ ਦਾਇਰ ਕੀਤਾ ਗਿਆ ਹੈ।
17 ਮਈ ਨੂੰ ਕ੍ਰਾਈਮ ਬ੍ਰਾਂਚ ਐਸਆਈਟੀ ਨੇ ਇਹ ਮੁੱਖ ਚਾਰਜਸ਼ੀਟ ਦਾਖਲ ਕੀਤੀ ਸੀ। ਪੁਲਿਸ ਨੇ ਲਾਲ ਕਿਲ੍ਹੇ ਦੀ ਹਿੰਸਾ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰਨ ਲਈ ਕਈ ਟੀਮਾਂ ਦਾ ਗਠਨ ਕੀਤਾ ਸੀ। ਪੁਲਿਸ ਨੇ ਲਾਲ ਕਿਲ੍ਹੇ ਕੰਪਲੈਕਸ ਵਿੱਚ ਹੋਈ ਭੰਨਤੋੜ ਦੀ ਘਟਨਾ ਨੂੰ “ਦੇਸ਼ ਵਿਰੋਧੀ ਗਤੀਵਿਧੀ” ਕਰਾਰ ਦਿੱਤਾ ਹੈ। ਫੌਰੈਂਸਿਕ ਮਾਹਿਰਾਂ ਦੀ ਇੱਕ ਟੀਮ ਨੇ ਘਟਨਾ ਤੋਂ ਬਾਅਦ ਲਾਲ ਕਿਲ੍ਹੇ ਦਾ ਦੌਰਾ ਕੀਤਾ ਸੀ ਅਤੇ ਸਬੂਤ ਇਕੱਠੇ ਕੀਤੇ ਸਨ।
ਇਹ ਵੀ ਪੜ੍ਹੋ : TMC ਦੇ ਸ਼ੋਭਨ ਦੇਵ ਨੇ ਵਿਧਾਇਕ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ CM ਮਮਤਾ ਬੈਨਰਜੀ ਲੜਨਗੇ ਭਵਾਨੀਪੁਰ ਤੋਂ ਉਪ-ਚੋਣ
ਮਹੱਤਵਪੂਰਣ ਗੱਲ ਇਹ ਹੈ ਕਿ ਕੇਂਦਰ ਸਰਕਾਰ ਦੇ ਤਿੰਨ ਵਿਵਾਦਪੂਰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਲਈ 26 ਜਨਵਰੀ ਨੂੰ ਕਿਸਾਨ ਯੂਨੀਅਨਾਂ ਵੱਲੋਂ ਟਰੈਕਟਰ ਪਰੇਡ ਦੌਰਾਨ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਹੋਈ ਸੀ। ਇਸ ਦੌਰਾਨ ਕੁੱਝ ਪ੍ਰਦਰਸ਼ਨਕਾਰੀ ਲਾਲ ਕਿਲ੍ਹੇ ਅੰਦਰ ਗਏ ਚੱਲੇ ਗਏ ਸੀ। ਪੂਰੀ ਜਾਣਕਰੀ ਲਈ ਅੱਗੇ ਦਿੱਤੇ ਵੀਡੀਓ ਲਿੰਕ ‘ਤੇ ਕਲਿੱਕ ਕਰੋ
ਇਹ ਵੀ ਦੇਖੋ : 26 ਜਨਵਰੀ ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਦੀਪ ਸਿੱਧੂ ਸਮੇਤ 17 ਮੁਲਜ਼ਮਾਂ ਦੀ ਪਲੇਠੀ ਚਾਰਜਸ਼ੀਟ ਦਾਖਲ