ਦੇਸ਼ ਵਿੱਚ ਕੋਰੋਨਾ ਦੀ ਬੇਲਗਾਮ ਦੂਜੀ ਲਹਿਰ ‘ਤੇ ਹੁਣ ਬ੍ਰੇਕ ਲੱਗਦੀ ਹੋਈ ਦਿਖਾਈ ਦੇ ਰਹੀ ਹੈ। ਕੋਰੋਨਾ ਦੇ ਕੇਸ ਹੁਣ ਤੇਜ਼ੀ ਨਾਲ ਘਟਣੇ ਸ਼ੁਰੂ ਹੋ ਗਏ ਹਨ। ਕੋਰੋਨਾ ਦੀ ਸਥਿਰ ਗਤੀ ਦੇ ਬਾਵਜੂਦ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ ਡਰਾਉਣੀ ਹੋ ਗਈ ਹੈ।
ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਦੇ 2,5,299 ਨਵੇਂ ਕੇਸ ਸਾਹਮਣੇ ਆਏ ਹਨ ਜਦੋਂ ਕਿ 4194 ਮਰੀਜ਼ਾਂ ਨੇ ਦਮ ਤੋੜਿਆ ਹੈ । ਕੋਰੋਨਾ ਦੇ ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਸੰਕਰਮਿਤ ਮਰੀਜ਼ਾਂ ਦੀ ਕੁੱਲ ਗਿਣਤੀ 2 ਕਰੋੜ 62 ਲੱਖ 89 ਹਜ਼ਾਰ 290 ਹੋ ਗਈ ਹੈ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਰਾਹਤ ਭਰੀ ਖਬਰ- ਹੁਣ 9 ਤੋਂ 5 ਵਜੇ ਤੱਕ ਖੁਲ੍ਹਣਗੀਆਂ ਦੀਆਂ ਦੁਕਾਨਾਂ
ਦਰਅਸਲ, ਸਿਹਤ ਮੰਤਰਾਲੇ ਦੇ ਅਨੁਸਾਰ ਹੁਣ ਤੱਕ ਦੇਸ਼ ਵਿੱਚ ਕੋਰੋਨਾ ਦੇ 29 ਲੱਖ 23 ਹਜ਼ਾਰ 400 ਸਰਗਰਮ ਕੇਸ ਹਨ, ਜਦੋਂ ਕਿ 2 ਕਰੋੜ 30 ਲੱਖ 70 ਹਜ਼ਾਰ 365 ਲੋਕ ਠੀਕ ਹੋ ਚੁੱਕੇ ਹਨ । ਦੇਸ਼ ਵਿੱਚ ਹੁਣ ਤੱਕ ਕੋਰੋਨਾ ਤੋਂ 2 ਲੱਖ 95 ਹਜ਼ਾਰ 525 ਲੋਕਾਂ ਦੀ ਮੌਤ ਹੋ ਚੁੱਕੀ ਹੈ । ਉੱਥੇ ਹੀ ਮਹਾਰਾਸ਼ਟਰ ਵਿੱਚ ਵੀ ਕੋਰੋਨਾ ਤੋਂ ਕਾਫ਼ੀ ਰਾਹਤ ਮਿਲਦੀ ਹੋਈ ਦਿਖਾਈ ਦੇ ਰਹੀ ਹੈ।
ਦੱਸ ਦੇਈਏ ਕਿ ਕੋਰੋਨਾ ਦੀ ਦੂਜੀ ਲਹਿਰ ਦਾ ਕਹਿਰ ਮਹਾਰਾਸ਼ਟਰ ਤੋਂ ਸ਼ੁਰੂ ਹੋਇਆ ਸੀ । ਮਹੀਨਿਆਂ ਬਾਅਦ ਹੁਣ ਇੱਥੇ ਕੋਰੋਨਾ ਵਾਇਰਸ ਦਾ ਕਹਿਰ ਘਟਦਾ ਹੋਇਆ ਦਿਖਾਈ ਦੇ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਆਈ ਕੋਰੋਨਾ ਰਿਪੋਰਟ ਦੇ ਅਨੁਸਾਰ ਮਹਾਰਾਸ਼ਟਰ ਵਿੱਚ ਕੋਰੋਨਾ ਦੇ 29 ਹਜ਼ਾਰ 644 ਨਵੇਂ ਮਾਮਲੇ ਸਾਹਮਣੇ ਆਏ ਹਨ।
ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਮੋਦੀ ‘ਤੇ ਰਾਹੁਲ ਗਾਂਧੀ ਦਾ ਵਾਰ, ਕਿਹਾ – ‘ਲੋਕਾਂ ਨੂੰ ਵੈਕਸੀਨ ਲਾਓ, ਦੇਰੀ ਨਹੀਂ’
ਹਾਲਾਂਕਿ, ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 500 ਤੋਂ ਵੱਧ ਰਹੀ। ਜਿਸ ਤੋਂ ਬਾਅਦ ਰਾਜ ਵਿੱਚ ਕੋਰੋਨਾ ਦੇ ਕੁੱਲ ਮਾਮਲਿਆਂ ਦਾ ਅੰਕੜਾ 55 ਲੱਖ 27 ਹਜ਼ਾਰ 092 ਹੋ ਗਿਆ ਹੈ, ਜਦੋਂ ਕਿ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 86 ਹਜ਼ਾਰ 618 ਤੱਕ ਪਹੁੰਚ ਗਈ ਹੈ।