The rate of : ਕੋਵਿਡ-19 ਮਹਾਮਾਰੀ ਦਾ ਪ੍ਰਕੋਪ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਭਾਵੇਂ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਪਰ ਬਾਵਜੂਦ ਇਸ ਦੇ ਕੋਰੋਨਾ ਦੇ ਕੇਸ ਵੱਧ ਰਹੇ ਹਨ।
ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ। ਪੀੜਤ ਮਰੀਜ਼ਾਂ ਨੂੰ ਇਲਾਜ ਲਈ ਹਸਪਤਾਲ ‘ਚ ਸੰਕਟਕਾਲੀਨ ਸਥਿਤੀ ਵਿਚ ਐਂਬੂਲੈਂਸਾਂ ਰਾਹੀਂ ਲਿਜਾਇਆ ਜਾਂਦਾ ਹੈ। ਐਂਬੂਲੈਂਸਾਂ ਦੇ ਰੇਟ ਸਰਕਾਰ ਵੱਲੋਂ ਨਿਰਧਾਰਤ ਕੀਤੇ ਗਏ ਹਨ ਪਰ ਫਿਰ ਵੀ ਕਈ ਵਾਰ ਐਂਬੂਲੈਂਸ ਮਾਲਕਾਂ ਵੱਲੋਂ ਜ਼ਿਆਦਾ ਰੇਟ ਚਾਰਜ ਕੀਤੇ ਜਾ ਰਹੇ ਹਨ, ਜਿਸ ਕਾਰਨ ਕੋਰੋਨਾ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਧੱਕੇਸ਼ਾਹੀ ਹੋ ਰਹੀ ਹੈ।
ਇਹ ਵੀ ਪੜ੍ਹੋ : ਬੀਬੀ ਜਗੀਰ ਕੌਰ ਨੂੰ ਵਰਲਡ ਬੁੱਕ ਆਫ ਰਿਕਾਰਡਸ ਲੰਦਨ ਵੱਲੋਂ ਕੀਤਾ ਗਿਆ ਸਨਮਾਨਿਤ, SGPC ਪ੍ਰਧਾਨ ਨੇ ਸੰਗਤਾਂ ਦਾ ਕੀਤਾ ਧੰਨਵਾਦ
ਰਿਜ਼ਨਲ ਟਰਾਂਸਪੋਰਟ ਅਥਾਰਟੀ ਐੱਸ. ਏ. ਐੱਸ. ਨਗਰ ਨੇ ਐਂਬੂਲੈਂਸਾਂ ਦੇ ਰੇਟ ਨਿਰਧਾਰਤ ਕੀਤੇ ਹਨ। ਰੇਟ ਨਿਰਧਾਰਤ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਐਂਬੂਲੈਂਸ ਯੂਨੀਅਨ, ਮੋਹਾਲੀ ਦੇ ਨੁਮਾਇੰਦਿਆਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ। ਐੱਸ. ਏ. ਐੱਸ. ਨਗਰ ਦੀ ਤਜਵੀਜ਼ ਦੇ ਲੋਕ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਐਂਬੂਲੈਂਸਾਂ ਦੇ ਰੇਟ ਨਿਰਧਾਰਤ ਕਰ ਦਿੱਤੇ ਗਏ ਹਨ।
ਜੇਕਰ ਕੋਈ ਐਂਬੂਲੈਂਸ ਮਾਲਕ ਇਨ੍ਹਾਂ ਤੋਂ ਵਧ ਰੇਟ ਵਸੂਲਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਐਂਬੂਲੈਂਸ ਦੇ ਚਾਲਕ ਦਾ ਡਰਾਈਵਿੰਗ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ। ਐਂਬੂਲੈਂਸ ਦਾ ਰਜਿਸਟ੍ਰੇਸ਼ਨ ਸਰਟੀਫਿਕੇਟ ਰੱਦ ਕਰ ਦਿੱਤਾ ਜਾਵੇਗਾ। ਐਂਬੂਲੈਂਸ ਨੂੰ ਜ਼ਬਤ ਕਰ ਲਿਆ ਜਾਵੇਗਾ ਤੇ ਇਸ ਦੇ ਨਾਲ ਹੀ ਮਾਲਕ ਖਿਲਾਫ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।