ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਜੈ ਇੰਦਰ ਸਿੰਗਲਾ ਨੇ ਅੱਜ ਯਾਨੀ ਕਿ ਸ਼ਨੀਵਾਰ ਨੂੰ ਐਲਾਨ ਗਰਮੀਆਂ ਦੀਆਂ ਛੁੱਟੀਆਂ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਸਣੇ ਸਾਰੇ ਸਕੂਲ 24 ਮਈ ਤੋਂ 23 ਜੂਨ ਤੱਕ ਬੰਦ ਰਹਿਣਗੇ ।
ਦਰਅਸਲ, ਸੂਬੇ ਵਿੱਚ ਕੋਰੋਨਾ ਮਹਾਂਮਾਰੀ ਦੇ ਕਾਰਨ ਵਿਦਿਅਕ ਸੰਸਥਾਵਾਂ ਪਹਿਲਾਂ ਹੀ ਬੰਦ ਹਨ ਅਤੇ ਹੁਣ ਇੱਕ ਮਹੀਨੇ ਲਈ ਸਕੂਲ ਅਧਿਆਪਕਾਂ ਅਤੇ ਹੋਰ ਸਟਾਫ ਨੂੰ ਗਰਮੀਆਂ ਦੀਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ ।
ਸੂਬੇ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਲੋੜੀਂਦੇ ਉਪਾਅ ਕੀਤੇ ਜਾ ਰਹੇ ਹਨ ।
ਵਿਜੈ ਇੰਦਰ ਸਿੰਗਲਾ ਨੇ ਕਿਹਾ ਸੂਬੇ ਵਿੱਚ ਫੈਲੀ ਮਹਾਂਮਾਰੀ ਕਾਰਨ ਪਿਛਲੇ ਸਾਲ ਤੋਂ ਸਕੂਲ ਬੰਦ ਹੋਣ ਕਾਰਨ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ । ਉਨ੍ਹਾਂ ਅੱਗੇ ਕਿਹਾ ਕਿ ਇਸ ਸਾਲ ਵੀ ਅਧਿਆਪਕ ਸਿਲੇਬਸ ਆਨਲਾਇਨ ਹੀ ਮੁਕੰਮਲ ਕਰਨ ਲਈ ਵਿਦਿਆਰਥੀਆਂ ਦੀ ਹਰ ਸੰਭਵ ਸਹਾਇਤਾ ਕਰ ਰਹੇ ਹਨ।
ਇਹ ਵੀ ਦੇਖੋ: ਲਾਕਡਾਊਨ ਨੇ ਤੋੜਿਆ ਲੱਕ, ਉੱਤੋਂ ਕੋਰੋਨਾ ਹੋ ਗਿਆ, ਫਿਰ ਮਾਰੀ ਕਿਸਮਤ ਨੇ ਪਲਟੀ, ਲੱਗੀ 5 ਕਰੋੜ ਦੀ ਲਾਟਰੀ