Randhawa clarified the matter in the case of PA : ਚੰਡੀਗੜ੍ਹ : ਸਹਿਕਾਰਤਾ ਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸਕੱਤਰੇਤ ਸਟਾਫ ਦੇ ਆਪਣੇ ਸਾਬਕਾ ਨਿੱਜੀ ਸਕੱਤਰ ਬਚਿੱਤਰ ਸਿੰਘ ਦੇ ਮਾਮਲੇ ਵਿੱਚ ਸਪੱਸ਼ਟ ਕਰਦਿਆਂ ਕਿਹਾ ਉਹ ਇਸ ਨਾਲ ਸਬੰਧਤ ਕਿਸੇ ਵੀ ਪੜਤਾਲ ਦਾ ਸਾਹਮਣਾ ਕਰਨ ਲਈ ਤਿਆਰ ਹਨ।
ਰੰਧਾਵਾ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨਾਲ ਲਾਏ ਗਏ ਸਾਬਕਾ ਨਿੱਜੀ ਸਕੱਤਰ ਦੇ ਬਹਾਨੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਚਿੱਤਰ ਸਿੰਘ, ਜੋ ਕਿ ਮੰਤਰੀਆਂ ਦੇ ਸਟਾਫ ਵਿੱਚ ਆਉਂਦੇ ਹਨ, ਨੂੰ ਉਨ੍ਹਾਂ ਨਾਲ ਲਾਇਆ ਗਿਆ ਸੀ ਜੋ ਕਿ ਉਨ੍ਹਾਂ ਦੇ ਨਿੱਜੀ ਸਟਾਫ ਵਿੱਚ ਨਹੀਂ ਸਨ।
ਇਹ ਵੀ ਪੜ੍ਹੋ : ਕਿਸਾਨਾਂ ਦੇ ਹੱਕ ‘ਚ ਆਮ ਆਦਮੀ ਪਾਰਟੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ, ਕੀਤੀ ਇਹ ਅਪੀਲ
ਰੰਧਾਵਾ ਨੇ ਕਿਹਾ ਕਿ ਤੱਥ ਇਹ ਹੈ ਕਿ ਬਚਿੱਤਰ ਸਿੰਘ ਦੀ ਬਤੌਰ ਨਿੱਜੀ ਸਕੱਤਰ ਇਸ ਸਾਲ 3 ਮਾਰਚ ਨੂੰ ਉਨ੍ਹਾਂ ਦੇ ਸਟਾਫ ਵਿੱਚੋਂ ਬਦਲੀ ਹੋ ਗਈ ਸੀ। ਸ. ਰੰਧਾਵਾ ਨੇ ਇਹ ਵੀ ਸਪੱਸ਼ਟ ਕੀਤਾ ਕਿ ਜਦੋਂ ਉਨ੍ਹਾਂ ਦੇ ਸਾਬਕਾ ਨਿੱਜੀ ਸਕੱਤਰ ਦਾ ਮਾਮਲਾ ਮੀਡੀਆ ਵਿੱਚ ਪੜ੍ਹਿਆ ਤਾਂ ਉਨ੍ਹਾਂ ਖੁਦ ਡਾਇਰੈਕਟਰ, ਬਿਊਰੋ ਆਫ ਇਨਵੈਸਟੀਗੇਸ਼ਨ, ਪੰਜਾਬ ਨੂੰ ਫੋਨ ਕਰਕੇ ਇਸ ਮਾਮਲੇ ਵਿੱਚ ਕਾਰਵਾਈ ਕਰਨ ਅਤੇ ਉਨ੍ਹਾਂ ਵੱਲੋਂ ਪੂਰਾ ਸਹਿਯੋਗ ਦੇਣ ਦੀ ਗੱਲ ਕਹੀ ਗਈ।
ਇਹ ਵੀ ਪੜ੍ਹੋ : ਸੁਖਜਿੰਦਰ ਰੰਧਾਵਾ ਦੇ ਪੀਏ ਨੇ ਕੀਤਾ ਕਾਰਨਾਮਾ, ਅਕਾਲੀ ਦਲ ਵੱਲੋਂ ਮੰਤਰੀ ਦੀ ਬਰਖਾਸਤਗੀ ਦੀ ਮੰਗ, ਜਾਣੋ ਪੂਰਾ ਮਾਮਲਾ
ਮੰਤਰੀ ਨੇ ਕਿਹਾ ਕਿ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਦੇ ਆਪਣੇ ਪੂਰੇ ਸਿਆਸੀ ਜੀਵਨ ਵਿੱਚ ਮੈਂ ਪਾਰਦਰਸ਼ੀ, ਜਵਾਬਦੇਹੀ ਅਤੇ ਇਮਾਨਦਾਰੀ ਵਾਲੇ ਜਨਤਕ ਜੀਵਨ ਦਾ ਸਮਰਥਕ ਰਿਹਾ ਹਾਂ ਅਤੇ ਮੈਂ ਇਨ੍ਹਾਂ ਸਿਧਾਂਤਾਂ ਨੂੰ ਕਿਸੇ ਵੀ ਅਹੁਦੇ ਨਾਲੋਂ ਵਧੇਰੇ ਨਹੀਂ ਰੱਖਿਆ। ਇਸ ਲਈ ਮੈਂ ਇਸ ਮਾਮਲੇ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਂਚ ਲਈ ਤਿਆਰ ਹਾਂ ਕਿਉਂਕਿ ਇਸ ਨਾਲ ਮੇਰਾ ਕੁਝ ਲੈਣਾ ਦੇਣਾ ਨਹੀਂ ਹੈ।”