ਅੰਮ੍ਰਿਤਸਰ ਅਧੀਨ ਪੈਂਦੇ ਹਲਕਾ ਮਜੀਠਾ ਦੇ ਪਿੰਡ ਮੱਤੇਵਾਲ ਵਿੱਚ ਉਸ ਵੇਲੇ ਸੋਗ ਦੀ ਲਹਿਰ ਫੈਲ ਗਈ ਜਦੋਂ ਪਿੰਡ ਦੇ ਨੌਜਵਾਨ ਦੀ ਵਿਦੇਸ਼ ਵਿੱਚ ਮੌਤ ਹੋ ਜਾਣ ਦੀ ਖਬਰ ਮਿਲੀ।
ਦੱਸਣਯੋਗ ਹੈ ਕਿ ਰੋਜ਼ੀ ਰੋਟੀ ਕਮਾਉਣ ਲਈ ਕਸਬਾ ਮੱਤੇਵਾਲ ਤੋਂ ਦੁਬਈ ਗਏ ਨੌਜਵਾਨ ਦੀ ਸਾਊਦੀ ਅਰਬ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਉਸ ਦੀ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਕ ਇਹ ਨੌਜਵਾਨ ਜੋਬਨਜੀਤ ਸਿੰਘ ਪੁੱਤਰ ਤਜਿੰਦਰ ਸਿੰਘ ਉਮਰ ਕਰੀਬ 25 ਸਾਲ ਸੀ, ਦੁਬਈ ਵਿੱਚ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਪਰਿਵਾਰਕ ਮੈਂਬਰਾਂ ਵਲੋਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਦੇ ਲੜਕੇ ਦੀ ਮ੍ਰਿਤਕ ਦੇਹ ਨੂੰ ਵਾਪਸ ਲਿਆਉਣ ਵਿਚ ਮਦਦ ਕੀਤੀ ਜਾਵੇ।
ਇਹ ਵੀ ਪੜ੍ਹੋ : ਡੇਰਾ ਪ੍ਰੇਮੀ ਦੇ ਕਤਲ ਮਾਮਲੇ ‘ਚ ਸ਼ਾਮਲ ਦੋ ਖਾਲਿਸਤਾਨੀ ਕਾਰਕੁੰਨ ਕਾਬੂ, ਫਿਲੌਰ ‘ਚ ਪੁਜਾਰੀ ’ਤੇ ਵੀ ਕੀਤੀ ਸੀ ਫਾਇਰਿੰਗ