ਬੰਗਾਲ ਦੀ ਖਾੜੀ ਵਿੱਚ ਘੱਟ ਦਬਾਅ ਦੇ ਕੇਂਦਰ ਨੇ ਹੁਣ ਭਿਆਨਕ ਚੱਕਰਵਾਤ ‘ਯਾਸ’ ਦਾ ਰੂਪ ਲੈ ਲਿਆ ਹੈ । ਇਸ ਤੋਂ ਬਾਅਦ ਇਹ ਉੱਤਰ-ਪੱਛਮ ਵੱਲ ਹੌਲੀ-ਹੌਲੀ ਵਧਣਾ ਸ਼ੁਰੂ ਹੋ ਗਿਆ ਹੈ। ਇਸ ਦੀ ਗਤੀ ਤੇਜ਼ ਹੋ ਕੇ ਇੱਕ ਗੰਭੀਰ ਚੱਕਰਵਾਤੀ ਤੂਫਾਨ ਦਾ ਰੂਪ ਧਾਰਨ ਕਰ ਲਵੇਗੀ।
ਇਸ ਬਾਰੇ ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ 24 ਘੰਟਿਆਂ ਦੌਰਾਨ ਗੰਭਰੇ ਚੱਕਰਵਾਤੀ ਤੂਫਾਨ ਉੱਤਰ-ਪੱਛਮ ਵੱਲ ਵਧਦਾ ਰਹੇਗਾ ਅਤੇ 26 ਮਈ ਦੀ ਸਵੇਰ ਤੱਕ ਉੱਤਰੀ ਓਡੀਸ਼ਾ ਅਤੇ ਪੱਛਮੀ ਬੰਗਾਲ ਦੇ ਤੱਟਾਂ ‘ਤੇ ਨਾਲ ਟਕਰਾ ਜਾਵੇਗਾ । ਇਸ ਦੌਰਾਨ ਤੂਫਾਨੀ ਹਵਾਵਾਂ 180 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲ ਸਕਦੀਆਂ ਹਨ।
IMD ਅਨੁਸਾਰ ਇਸਦੇ ਪਰਾਦੀਪ ਅਤੇ ਸਾਗਰ ਦੀਪ ਦੇ ਵਿਚਕਾਰ 26 ਮਈ ਦੀ ਦੁਪਹਿਰ ਦੇ ਆਸ-ਪਾਸ ਇੱਕ ਬਹੁਤ ਗੰਭੀਰ ਚੱਕਰਵਾਤੀ ਤੂਫਾਨ ਦੇ ਰੂਪ ਵਿੱਚ ਪਹੁੰਚਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਓਡੀਸ਼ਾ, ਪੱਛਮੀ ਬੰਗਾਲ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਝਾਰਖੰਡ, ਬਿਹਾਰ, ਅਸਾਮ, ਮੇਘਾਲਿਆ, ਸਿੱਕਮ ਸਮੇਤ ਦਰਜਨ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਅਲਰਟ ਭੇਜਿਆ ਹੈ । ਮੌਸਮ ਵਿਭਾਗ ਅਨੁਸਾਰ ਤੂਫਾਨ ਦਾ ਪ੍ਰਭਾਵ 27 ਮਈ ਤੱਕ ਰਹਿ ਸਕਦਾ ਹੈ ।
ਇੱਥੇ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਉੜੀਸਾ, ਆਂਧਰਾ ਪ੍ਰਦੇਸ਼, ਪੱਛਮੀ ਬੰਗਾਲ ਦੇ ਮੁੱਖ ਮੰਤਰੀਆਂ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਦੇ ਉਪ ਰਾਜਪਾਲ ਨਾਲ ਵੀਡੀਓ ਕਾਨਫਰੰਸ ਰਾਹੀਂ ਬੈਠਕ ਕਰਨਗੇ ਅਤੇ ਚੱਕਰਵਾਤੀ ਤੂਫ਼ਾਨ ਯਾਸ ਦੇ ਮੱਦੇਨਜ਼ਰ ਤਿਆਰੀਆਂ ਦੀ ਸਮੀਖਿਆ ਕਰਨਗੇ ।
ਮੌਸਮ ਵਿਭਾਗ ਨੇ ਕਿਹਾ ਹੈ ਕਿ ਯਾਸ ਤੂਫਾਨ ਕਾਰਨ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ 24 ਮਈ ਨੂੰ ਬਾਰਿਸ਼ ਹੋਵੇਗੀ, ਜਦੋਂਕਿ 25 ਅਤੇ 26 ਮਈ ਨੂੰ ਤੇਜ਼ ਹਵਾਵਾਂ ਨਾਲ ਭਾਰੀ ਬਾਰਿਸ਼ ਹੋ ਸਕਦੀ ਹੈ।
ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਉੜੀਸਾ ਵਿੱਚ 25 ਅਤੇ 26 ਮਈ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ ਹੈ। ਵਿਭਾਗ ਦੇ ਅਨੁਸਾਰ 24 ਮਈ ਨੂੰ ਤੱਟਵਰਤੀ ਓਡੀਸ਼ਾ, 25 ਨੂੰ ਉੱਤਰੀ ਤੱਟਵਰਤੀ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਬਾਲਾਸੌਰ, ਭਦਰਕ, ਕੇਂਦਰਪਾੜਾ, ਮਯੁਰਭੰਜ ਅਤੇ ਕੁਝ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ ਹੈ।
ਇਹ ਵੀ ਦੇਖੋ: Lockdown/Curfew ਤੋਂ ਪਰੇਸ਼ਾਨ ਕਰਜ਼ ਹੇਠ ਦਬੇ Gym ਮਾਲਕ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਦਿੱਤੀ ਜਾਨ