shri guru amardas ji: ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 25 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ।ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ।
ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।
ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ।
ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਇਹ ਵੀ ਪੜੋ:ਫੋਨ ਕਰਕੇ ਤੰਗ ਕਰ ਰਿਹਾ ਸੀ ਨੌਜਵਾਨ, ਔਰਤਾਂ ਨੇ ਪਹੁੰਚਕੇ ਚਾੜ੍ਹ ‘ਤਾ ਕੁਟਾਪਾ, ਧੂਹ ਕੇ ਲੈ ਗਈਆਂ ਥਾਣੇ