ਅਮਰੀਕਾ ਦੇ ਕੈਲੀਫੋਰਨੀਆ ਦੇ ਸੈਨ ਜੋਸ ਸ਼ਹਿਰ ਵਿੱਚ ਬੁੱਧਵਾਰ ਨੂੰ ਇਕ ਵਿਅਕਤੀ ਨੇ ਅੰਨ੍ਹੇਵਾਹ ਫਾਇਰਿੰਗ ਕੀਤੀ । ਪੁਲਿਸ ਅਨੁਸਾਰ ਇਸ ਘਟਨਾ ਵਿੱਚ 8 ਲੋਕਾਂ ਦੀ ਮੌਤ ਹੋ ਗਈ ਹੈ । ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ ।
ਹਮਲਾਵਰ ਮੌਕੇ ਤੋਂ ਫਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਪੁਲਿਸ ਨੇ ਉਸ ਨੂੰ ਗੋਲੀ ਮਾਰ ਦਿੱਤੀ । ਸਿਟੀ ਮੇਅਰ ਸੈਮ ਲਿਕਾਰਡੋ ਨੇ ਇਸ ਘਟਨਾ ਨੂੰ ਸ਼ਹਿਰ ਦੇ ਇਤਿਹਾਸ ਉੱਤੇ ਕਾਲਾ ਧੱਬਾ ਕਰਾਰ ਦਿੱਤਾ ਹੈ।
ਇਹ ਵੀ ਪੜ੍ਹੋ: ਸਰਕਾਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਫ਼ਿਰ ਲਿਖਿਆ ਇੱਕ ਪੱਤਰ, ਕਿਹਾ…
ਦਰਅਸਲ, ਸੈਂਟਾ ਕਲਾਰਾ ਸ਼ੈਰਿਫ ਦੇ ਦਫਤਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਮਾਰੇ ਗਏ ਜ਼ਿਆਦਾਤਰ ਲੋਕ ਟਰਾਂਸਪੋਰਟ ਅਥਾਰਟੀ ਦੇ ਕਰਮਚਾਰੀ ਹਨ । ਉਹ ਸਵੇਰੇ ਡਿਊਟੀ ਖਤਮ ਕਰਕੇ ਘਰ ਜਾਣ ਦੀ ਤਿਆਰੀ ਕਰ ਰਹੇ ਸਨ । ਉਨ੍ਹਾਂ ਦੀ ਜਗ੍ਹਾ ਦੂਜਾ ਸਟਾਫ ਵੀ ਆ ਚੁੱਕਿਆ ਸੀ। ਪੁਲਿਸ ਨੂੰ ਸ਼ੱਕ ਹੈ ਕਿ ਇਸ ਇਮਾਰਤ ਦੇ ਅੰਦਰ ਕੁਝ ਵਿਸਫੋਟਕ ਵੀ ਹੋ ਸਕਦੇ ਹਨ । ਇਸ ਲਈ ਬੰਬ ਡਿਸਪੋਜ਼ਲ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ ਹੈ ।
ਇੱਕ ਰਿਪੋਰਟ ਦੇ ਅਨੁਸਾਰ ਇਹ ਘਟਨਾ ਅਮਰੀਕੀ ਸਮੇਂ ਅਨੁਸਾਰ ਸਵੇਰੇ 6.15 ਵਜੇ ਵਾਪਰੀ । ਇੱਥੇ ਰੇਲ ਯਾਰਡ ਵਿੱਚ ਕੁਝ ਲੋਕ ਕੰਮ ਕਰ ਰਹੇ ਸਨ। ਅਚਾਨਕ ਇੱਕ ਵਿਅਕਤੀ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ । ਲੋਕ ਜਾਨ ਬਚਾਉਣ ਲਈ ਭੱਜੇ । ਹਾਲਾਂਕਿ, ਕੁਝ ਲੋਕ ਫਾਇਰਿੰਗ ਦੀ ਚਪੇਟ ਵਿੱਚ ਆ ਗਏ। ਇਸ ਘਟਨਾ ਤੋਂ ਬਾਅਦ ਇੱਥੇ ਲੋਕਲ ਟ੍ਰੇਨ ਸਰਵਿਸ ਮੁਅੱਤਲ ਕਰ ਦਿੱਤੀ ਗਈ । ਮੇਅਰ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ ।
ਇਹ ਵੀ ਪੜ੍ਹੋ: ਪੁਲਿਸ ਦੀ ਗ੍ਰਿਫ਼ਤ ‘ਚ ਆਇਆ PNB ਘਪਲੇ ਦਾ Mastermind ਮੇਹੁਲ ਚੋਕਸੀ
ਦੱਸਿਆ ਜਾ ਰਿਹਾ ਹੈ ਕਿ ਇਸ ਗੋਲੀਬਾਰੀ ਦੌਰਾਨ ਇੱਕ ਪੰਜਾਬੀ ਸਮੇਤ 8 ਜਣਿਆਂ ਦੀ ਮੌਤ ਹੋ ਗਈ ਹੈ । ਇਸ ਘਟਨਾ ਵਿੱਚ ਮਾਰੇ ਗਏ ਪੰਜਾਬੀ ਦੀ ਪਛਾਣ ਤਪਤੇਜ ਸਿੰਘ ਗਿੱਲ ਵਜੋਂ ਹੋਈ ਹੈ। ਉਹ ਅੰਮ੍ਰਿਤਸਰ ਦੇ ਗਗੜੇਵਾਲ ਦਾ ਵਸਨੀਕ ਸੀ ਤੇ ਹੁਣ ਯੂਨੀਅਨ ਸਿਟੀ ਕੈਲੀਫੋਰਨੀਆਂ ਵਿੱਚ ਰਹਿੰਦਾ ਸੀ।
ਇਹ ਵੀ ਦੇਖੋ: ਮੋਦੀ ਦੇ 7 ਸਾਲ ‘ਤੇ ਕਿਸਾਨੀ ਸੰਘਰਸ਼ ਦੇ 6 ਮਹੀਨੇ ਭਾਰੂ, ਦੇਖੋ ਕਿਵੇਂ ਫੇਲ੍ਹ ਹੋ ਰਹੀ ਸਰਕਾਰ !