ਕੋਰੋਨਾ ਦੇ ਮਾਮਲਿਆਂ ਵਿੱਚ ਸੂਬੇ ਨੂੰ ਕੁਝ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ, ਇਸ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3914 ਮਾਮਲੇ ਦਰਜ ਕੀਤੇ ਗਏ, ਜਦਕਿ 178 ਮਰੀਜ਼ਾਂ ਨੇ ਦਮ ਤੋੜਿਆ।
ਕੋਰੋਨਾ ਦੇ ਸਭ ਤੋਂ ਵੱਧ ਮਾਮਲੇ ਲੁਧਿਆਣਾ ਤੇ ਜਲੰਧਰ ਤੋਂ ਸਾਹਮਣੇ ਆਏ ਜਿਥੇ ਕ੍ਰਮਵਾਰ 411 ਤੇ 401 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ। ਉਥੇ ਹੀ ਸਭ ਤੋਂ ਵੱਧ ਮੌਤਾਂ ਵੀ ਲੁਧਿਆਣਾ ਵਿੱਚ ਹੋਈਆਂ, ਜਿਥੇ 17 ਲੋਕਾਂ ਨੇ ਦਮ ਤੋੜਿਆ। ਉਥੇ ਹੀ ਰਾਹਤ ਵਾਲੀ ਗੱਲ ਇਹ ਰਹੀ ਕਿ ਸੂਬੇ ਵਿੱਚ 8527 ਲੋਕਾਂ ਨੂੰ ਠੀਕ ਹੋਣ ‘ਤੇ ਹਸਪਤਾਲੋਂ ਛੁੱਟੀ ਦੇ ਘਰ ਭੇਜਿਆ ਗਿਆ।
ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 556089 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 493854 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 48231 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 14004 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ।
ਇਹ ਵੀ ਪੜ੍ਹੋ : ਵੱਡੀ ਖਬਰ : ਪੰਜਾਬ ਕੋਲ ਮੁੱਕਿਆ ਵੈਕਸੀਨ ਦਾ ਕੋਟਾ, ਕੇਂਦਰ ਭੇਜੂ ਫਿਰ ਹੀ ਲੋਕਾਂ ਨੂੰ ਲੱਗੂ ਟੀਕਾ