ਖਡੂਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਡਿੰਪਾ ਤੇ ਮਰਹੂਮ ਸੰਤ ਸਿੰਘ ਗਿੱਲ ਸਾਬਕਾ ਵਿਧਾਇਕ ਦੀ ਪਤਨੀ ਤੇ ਐਸ.ਐਸ.ਪੀ ਹਰਮਨਬੀਰ ਸਿੰਘ ਗਿੱਲ ਅਤੇ ਹਰਪਿੰਦਰ ਸਿੰਘ ਰਾਜਨ ਦੇ ਮਾਤਾ ਸਤਵਿੰਦਰ ਕੌਰ ਗਿੱਲ ਦਾ ਦਿਹਾਂਤ ਹੋ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਮਾਤਾ ਸਤਵਿੰਦਰ ਕੌਰ ਗਿੱਲ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਸਨ ਅਤੇ ਉਨ੍ਹਾਂ ਦਾ ਮੇਦਾਂਤਾ ਮੈਡੀਸਿਟੀ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਸੀ। ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਮਾਤਾ ਜੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਕਿਹਾ ਕਿ ਸਾਡੇ ਵੱਡੇ ਭਰਾ ਜਸਬੀਰ ਸਿੰਘ ਗਿੱਲ ਡਿੰਪਾ ਦੀ ਮਾਤਾ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਮਹਾਰਾਜ ਜੀ ਦੇ ਚਰਨਾਂ ‘ਚ ਬਿਰਾਜਮਾਨ ਹੋ ਗਏ ਹਨ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ ਤੇ ਪਰਿਵਾਰ ਨੂੰ ਦੁੱਖ ਸਹਿਣ ਦੀ ਸ਼ਕਤੀ ਦੇਵੇ।
ਇਹ ਵੀ ਪੜ੍ਹੋ : ਪੰਜਾਬ ’ਚ ਬਲੈਕ ਫੰਗਸ ਦੇ ਮਾਮਲੇ ਹੋਏ 188, ਕੈਪਟਨ ਨੇ ਦਵਾਈਆਂ ਨੂੰ ਲੈ ਕੇ ਦਿੱਤੇ ਇਹ ਹੁਕਮ






















