ਬਠਿੰਡਾ ਵਿਖੇ ਅੱਜ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਸ਼ੁੱਕਰਵਾਰ ਦੀ ਸਵੇਰ ਨੂੰ ਕੂੜੇ ਦੇ ਢੇਰ ਤੋਂ ਗੁਟਕਾ ਸਾਹਿਬ ਦੇ ਅੰਗ ਮਿਲੇ ਹਨ।
ਜਾਣਕਾਰੀ ਦਿੰਦਿਆਂ ਗੁਰਮੇਲ ਸਿੰਘ ਨਾਮੀ ਵਿਅਕਤੀ ਨੇ ਦੱਸਿਆ ਕਿ ਉਹ ਅੱਜ ਸਵੇਰੇ 6 ਵਜੇ ਨਹਿਰ ਦੇ ਨੇੜੇ ਸੈਰ ਕਰ ਰਿਹਾ ਸੀ ਕਿ ਅਚਾਨਕ ਉਸ ਦੀ ਨਜ਼ਰ ਇਕ ਥੈਲੇ ‘ਤੇ ਪੈ ਗਈ ਜਿਥੇ ਗੁਟਕਾ ਸਾਹਿਬ ਦੇ ਅੰਗ ਪਏ ਸਨ ਜਿਸ ਨਾਲ ਹੋਰ ਚੀਜ਼ਾਂ ਪਈਆਂ ਸਨ। ਉਨ੍ਹਾਂ ਦਾ ਸਤਿਕਾਰ ਕਰਦਿਆਂ ਮੈਂ ਉਨ੍ਹਾਂ ਨੂੰ ਚੁੱਕ ਲਿਆ। ਉਪਰ ਜਾ ਕੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਲੈ ਆਏ, ਜਿਸ ਤੋਂ ਬਾਅਦ ਥਾਣੇ ਨੂੰ ਵੀ ਸੂਚਿਤ ਕੀਤਾ ਗਿਆ।
ਇਸ ਸਾਰੇ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਜਾਣਕਾਰੀ ਮਿਲੀ ਸੀ ਕਿ ਨੈਸ਼ਨਲ ਕਲੋਨੀ ਨਹਿਰ ਦੇ ਨਜ਼ਦੀਕ ਕੂੜੇ ਦੇ ਢੇਰ ਨੇੜੇ ਕੁਝ ਧਾਰਮਿਕ ਚੀਜ਼ਾਂ ਪਾਈਆਂ ਗਈਆਂ ਹਨ, ਜਿਸ ਵਿਚ ਹਿੰਦੂ ਅਤੇ ਸਿੱਖ ਧਰਮ ਦੇ ਗੁਰੂ ਦਾ ਸਮਾਨ ਮਿਲਿਆ ਹੈ, ਨੇੜਲੇ ਗੁਰਦੁਆਰਾ ਸਾਹਿਬ ਵਿੱਚ ਰੱਖਿਆ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਬਿਆਨ ਦਰਜ ਕਰਕੇ ਮਾਮਲਾ ਦਰਜ ਕਰ ਲਿਆ ਜਾਵੇਗਾ ਅਤੇ ਅੱਗੇ ਦੀ ਜਾਂਚ ਕੀਤੀ ਜਾਏਗੀ, ਇਸ ਸਮਾਨ ਵਿੱਚ ਇੱਕ ਲੜਕੇ ਦੀ ਤਸਵੀਰ ਵੀ ਮਿਲੀ ਹੈ, ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕਾਂਗਰਸ ਦੇ ਸਾਬਕਾ ਵਿਧਾਇਕ ਨੇ ਕੈਪਟਨ ਦੀ ਕਾਰਗੁਜ਼ਾਰੀ ‘ਤੇ ਚੁੱਕੇ ਸਵਾਲ, ਘਰ ਤੋਂ ਬਾਹਰ ਨਿਕਲ ਕੇ ਪੰਜਾਬ ਦਾ ਦੌਰਾ ਕਰਨ ਦੀ ਦਿੱਤੀ ਸਲਾਹ