ਬਠਿੰਡਾ ਵਿਖੇ ਕਾਂਗਰਸੀ ਕਾਰਕੁੰਨਾਂ ਤੇ ਸਰਪੰਚਾਂ ਵੱਲੋਂ ਪੰਜਾਬ ਸਰਕਾਰ ਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਖਿਲਾਫ ਮੋਰਚਾ ਖੋਲ੍ਹਿਆ ਗਿਆ ਹੈ।ਅੱਜ ਪੰਜਾਬ ਰਾਜ ਡੀ. ਸੀ. ਦਫਤਰ ਯੂਨੀਅਨ ਨੇ ਦਫ਼ਤਰੀ ਮੁਲਾਜਮਾਂ ਦੀਆਂ ਮੰਗਾਂ ਦੀ ਸੁਣਵਾਈ ਨਾ ਹੋਣ ਦੇ ਰੋਸ ਵਜੋਂ ਬਠਿੰਡਾ ਦੇ ਡੀ.ਸੀ. ਦਫ਼ਤਰ ਅੱਗੇ ਪੰਜਾਬ ਸਰਕਾਰ, ਮਾਲ ਮੰਤਰੀ ਅਤੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ ਗਿਆ।
ਕਾਂਗਰਸੀ ਕਾਰਕੁੰਨ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ ਸ਼ਿਕਾਇਤ ਕੀਤੀ ਗਈ। ਕਾਂਗਰਸੀ ਕਾਰਕੁੰਨਾਂ ਵੱਲੋਂ ਮਨਪ੍ਰੀਤ ਬਾਦਲ ‘ਤੇ ਦਖਲਅੰਦਾਜ਼ੀ ਤੇ ਧੱਕੇਸ਼ਾਹੀ ਦੇ ਦੋਸ਼ ਲਗਾਏ ਹਨ। ਹਲਕਾ ਇੰਚਾਰਜ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਸਮੱਸਿਆਵਾਂ ਦਾ ਹੱਲ ਨਹੀਂ ਹੋਇਆ ਤਾਂ ਮਨਪ੍ਰੀਤ ਬਾਦਲ ਖਿਲਾਫ ਉਹ ਕਈ ਖੁਲਾਸੇ ਕਰਨਗੇ ਤੇ ਇਨ੍ਹਾਂ ਖੁਲਾਸਿਆਂ ਦੇ ਕਾਰਨ ਮਨਪ੍ਰੀਤ ਬਾਦਲ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਵੀ ਦੇਣਾ ਪਵੇਗਾ।
ਇਹ ਵੀ ਪੜ੍ਹੋ : ਬਠਿੰਡਾ ‘ਚ ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀ , ਨਹਿਰ ਨੇੜਿਓਂ ਮਿਲੇ ਸ੍ਰੀ ਗੁਟਕਾ ਸਾਹਿਬ ਦੇ ਅੰਗ
ਇਥੇ ਇਹ ਵੀ ਦੱਸਣਯੋਗ ਹੈ ਕਿ ਕਾਂਗਰਸੀ ਕਾਰਕੁੰਨਾਂ ਨੇ ਤੁਰੰਤ ਮੰਗਾਂ ਦੀ ਸੁਣਵਾਈ ਦੀ ਮੰਗ ਕੀਤੀ ਹੈ ਤੇ ਨਾਲ ਹੀ ਉਨ੍ਹਾਂ ਨੇ 31 ਮਈ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਨੂੰ ਘੇਰਨ ਦੀ ਚੇਤਾਵਨੀ ਵੀ ਦਿੱਤੀ ਹੈ।
ਇਹ ਵੀ ਪੜ੍ਹੋ : ਪ੍ਰਾਈਵੇਟ ਸਕੂਲਾਂ ਨੂੰ ਹਾਈਕੋਰਟ ਵੱਲੋਂ ਝਟਕਾ, ਵੈੱਬਸਾਈਟ ‘ਤੇ Balance Sheet ਅਪਲੋਡ ਕਰਨ ਦੇ ਦਿੱਤੇ ਨਿਰਦੇਸ਼