ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ
ੴ ਸਤਿਗੁਰ ਪ੍ਰਸਾਦਿ ॥
ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥
ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ
ੴ ਸਤਿਗੁਰ ਪ੍ਰਸਾਦਿ ॥
ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ। ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ। ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ। ਹੇ ਮੇਰੇ ਸਾਈਂ ! (ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ॥੧॥ ਹੇ ਮੇਰੀ ਮਾਂ ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ। ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ)। ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ। ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ), ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ ਰਹਾਉ॥ ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ। ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ। ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ ॥੨॥
Sorat’h, First Mehl, First House, Ashtapadees, Chau-Tukas
One Universal Creator God. By The Grace Of The True Guru: I am not torn by duality, because I do not worship any other than the Lord; I do not visit tombs or crematoriums. I do not enter the houses of strangers, engrossed in desire. The Naam, the Name of the Lord, has satisfied my desires. Deep within my heart, the Guru has shown me the home of my being, and my mind is imbued with peace and poise, O Siblings of Destiny. You Yourself are all-knowing, and You Yourself are all-seeing; You alone bestow intelligence, O Lord. ||1|| My mind is detached, imbued with detachment; the Word of the Shabad has pierced my mind, O my mother. God’s Light shines continually within the nucleus of my deepest self; I am lovingly attached to the Bani, the Word of the True Lord Master. ||Pause|| Countless detached renunciates talk of detachment and renunciation, but he alone is a true renunciate, who is pleasing to the Lord Master. The Word of the Shabad is ever in his heart; he is absorbed in the Fear of God, and he works to serve the Guru. He remembers the One Lord, his mind does not waver, and he restrains its wanderings. He is intoxicated with celestial bliss, and is ever imbued with the Lord’s Love; he sings the Glorious Praises of the True Lord. ||2||