ਦੇਸ਼ ਵਿੱਚ ਜਾਰੀ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੇ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਿਤ ਕਰਨਗੇ । ਪ੍ਰਧਾਨ ਮੰਤਰੀ ਮੋਦੀ ਦੇ ਪ੍ਰੋਗਰਾਮ ਦਾ 77ਵਾਂ ਐਡੀਸ਼ਨ ਹੋਵੇਗਾ ।
ਜ਼ਿਕਰਯੋਗ ਹੈ ਕਿ ਪੀਐਮ ਮੋਦੀ ਹਰ ਮਹੀਨੇ ਦੇ ਆਖ਼ਰੀ ਐਤਵਾਰ ਨੂੰ ਸਵੇਰੇ 11 ਵਜੇ ‘ਮਨ ਕੀ ਬਾਤ’ ਕਰਦੇ ਹਨ । ਮੰਨਿਆ ਜਾ ਰਿਹਾ ਹੈ ਕਿ ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਕੋਰੋਨਾ ਸੰਕਟ ਨੂੰ ਲੈ ਕੇ ਦੇਸ਼ ਵਾਸੀਆਂ ਨਾਲ ਗੱਲਬਾਤ ਕਰਨਗੇ।
ਇਹ ਵੀ ਪੜ੍ਹੋ: ਵੀਅਤਨਾਮ ‘ਚ India-UK Corona Variant ਦੇ ਹਾਈਬ੍ਰਿਡ ਵਾਇਰਸ ਦਾ ਕਹਿਰ, ਹਵਾ ‘ਚ ਰਿਹਾ ਤੇਜ਼ੀ ਨਾਲ ਫੈਲ
ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਦੇਸ਼ ਵਿੱਚ ਚੱਲ ਰਹੀ ਟੀਕਾਕਰਨ ਮੁਹਿੰਮ ਬਾਰੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ ।
ਦਰਅਸਲ, ਪ੍ਰਧਾਨ ਮੰਤਰੀ ਇਸ ਪ੍ਰੋਗਰਾਮ ਲਈ ਲੋਕਾਂ ਤੋਂ ਰਾਏ ਅਤੇ ਵਿਚਾਰ ਵੀ ਮੰਗਦੇ ਹਨ । ਵੱਡੀ ਗਿਣਤੀ ਵਿੱਚ ਲੋਕ ਉਨ੍ਹਾਂ ਨੂੰ ਆਪਣੇ ਸੁਝਾਅ ਅਤੇ ਵਿਚਾਰ ਭੇਜਦੇ ਹਨ। ਪੀਐਮ ਮੋਦੀ ਨੇ ਇਨ੍ਹਾਂ ਵਿੱਚੋਂ ਕੁਝ ਦਾ ਜ਼ਿਕਰ ਵੀ ਕੀਤਾ ਹੈ । ਤੁਸੀਂ ਆਕਾਸ਼ਵਾਣੀ ਰੇਡੀਓ ਚੈਨਲ ‘ਤੇ ਮਨ ਕੀ ਬਾਤ ਸੁਣ ਸਕਦੇ ਹੋ।
ਦੱਸ ਦੇਈਏ ਕਿ ਪਿਛਲੀ ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਸੀ ਕਿ ਭਾਰਤ ਸਰਕਾਰ ਮੌਜੂਦਾ ਕੋਵਿਡ ਦੀ ਸਥਿਤੀ ਨਾਲ ਨਜਿੱਠਣ ਲਈ ਰਾਜ ਸਰਕਾਰਾਂ ਦੇ ਯਤਨਾਂ ਨੂੰ ਅੱਗੇ ਵਧਾਉਣ ਲਈ ਸਮਰਪਿਤ ਹੈ । ਮੈਂ ਤੁਹਾਡੇ ਸਾਰਿਆਂ ਨੂੰ ਕੋਵਿਡ ਬਾਰੇ ਭਰੋਸੇਯੋਗ ਸਰੋਤਾਂ ਤੋਂ ਹੀ ਜਾਣਕਾਰੀ ਲੈਣ ਦੀ ਅਪੀਲ ਕਰਦਾ ਹਾਂ। ਪੀਐਮ ਮੋਦੀ ਨੇ ਕਿਹਾ ਸੀ ਕਿ ਮੁਫਤ ਟੀਕੇ ਦਾ ਪ੍ਰੋਗਰਾਮ ਅੱਗੇ ਵੀ ਜਾਰੀ ਰਹੇਗਾ।
ਇਹ ਵੀ ਦੇਖੋ: ਅਭੈ ਚੌਟਾਲਾ ਨੇ ਰਗੜ ਦਿੱਤਾ ਦੀਪ ਸਿੱਧੂ, ਕਿਹਾ ਸੰਘ ਦੇ ਇਸ਼ਾਰੇ ‘ਤੇ ਹਿੰਦੂ-ਸਿੱਖ ਫੁੱਟ ਪਵਾ ਰਿਹਾ!