ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਪੰਜਾਬ ਕਾਂਗਰਸ ਵਿੱਚ ਘਮਾਸਾਨ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਬੀਤੇ ਦਿਨ ਫਿਰ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਨੇ ਆਪਸ ਵਿੱਚ ਮੀਟਿੰਗ ਕੀਤੀ, ਇਸ ਦਾ ਹੱਲ ਕਰਨ ਲਈ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਸੋਮਵਾਰ ਤੋਂ ਦਿੱਲੀ ਵਿੱਚ ਮੀਟਿੰਗਾਂ ਦਾ ਦੌਰ ਸ਼ੁਰੂ ਕਰੇਗੀ।
ਸ਼ਨੀਵਾਰ ਨੂੰ ਦਿੱਲੀ ਵਿੱਚ 2 ਘੰਟੇ ਚੱਲੀ ਬੈਠਕ ਤੋਂ ਬਾਅਦ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਫਿਲਹਾਲ ਨੇਤਾਵਾਂ ਨੂੰ ਦਿੱਲੀ ਬੁਲਾਇਆ ਜਾਵੇਗਾ ਅਤੇ ਗੱਲਬਾਤ ਕੀਤੀ ਜਾਏਗੀ। ਇਸ ਤੋਂ ਬਾਅਦ ਟੀਮ ਪੰਜਾਬ ਦਾ ਦੌਰਾ ਕਰੇਗੀ।
ਸਾਡਾ ਕੰਮ ਗੁੱਸੇ ਵਿੱਚ ਆਏ ਨੇਤਾਵਾਂ ਦੀਆਂ ਸ਼ਿਕਾਇਤਾਂ ਨੂੰ ਦੂਰ ਕਰਨਾ ਅਤੇ ਉਨ੍ਹਾਂ ਨੂੰ 2022 ਦੀਆਂ ਚੋਣਾਂ ਵਿੱਚ ਏਕਤਾ ਨਾਲ ਲੜਨ ਲਈ ਤਿਆਰ ਕਰਨਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੀ ਸੋਮਵਾਰ ਨੂੰ ਕਮੇਟੀ ਨੂੰ ਮਿਲਣਗੇ। ਹਰੀਸ਼ ਰਾਵਤ ਨੇ ਕਿਹਾ ਕਿ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤੈਅ ਕਰਨਗੇ ਕਿ ਕਿਸ ਨੇਤਾ ਨਾਲ ਗੱਲ ਕੀਤੀ ਜਾਵੇਗੀ। ਇੱਕ ਹਫਤੇ ਵਿੱਚ ਹਰ ਇੱਕ ਨਾਲ ਗੱਲ ਕੀਤੀ ਜਾਵੇਗੀ।
ਹਾਈਕਮਾਨ ਕਮੇਟੀ ਪੰਜਾਬ ਕਾਂਗਰਸ ਦੇ ਮਤਭੇਦ ਸੁਲਝਾਉਣ ਵਿਚ ਲੱਗੀ ਹੋਈ ਹੈ ਪਰ ਇਸ ਦੇ ਬਾਵਜੂਦ ਨਾਰਾਜ਼ ਆਗੂ ਗੁਪਤ ਮੀਟਿੰਗਾਂ ਕਰ ਰਹੇ ਹਨ। ਵਿਧਾਇਕ ਪਰਗਟ ਸਿੰਘ, ਕੁਲਬੀਰ ਜੀਰਾ, ਸੰਗਤ ਸਿੰਘ ਗਿਲਜੀਆਂ, ਮਦਨ ਲਾਲ ਸ਼ਨੀਵਾਰ ਨੂੰ ਮੰਤਰੀ ਸੁਖਜਿੰਦਰ ਰੰਧਾਵਾ ਦੇ ਰਿਸ਼ਤੇਦਾਰ ਦੇ ਘਰ ਮੀਟਿੰਗ ਵਿੱਚ ਸ਼ਾਮਲ ਹੋਏ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ‘ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! ਉਮੀਦਵਾਰਾਂ ਲਈ ਬੈਨਰ ਜਾਰੀ
ਪੰਜਾਬ ਇੰਚਾਰਜ ਰਾਵਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਪਾਰਟੀ ਲਈ ਫਾਦਰ ਫਿਗਰ ਹਨ। ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਇੱਕ ਮਹੱਤਵਪੂਰਨ ਨੇਤਾ ਹਨ। ਕਿਸੇ ਨੇ ਵੀ ਪੰਜਾਬ ਵਿੱਚ ਲੀਡਰਸ਼ਿਪ ਬਦਲਣ ਦੀ ਮੰਗ ਨਹੀਂ ਕੀਤੀ। ਇਸ ਮੁੱਦੇ ‘ਤੇ ਕੋਈ ਗੱਲਬਾਤ ਨਹੀਂ ਹੋ ਸਕਦੀ।