ਸੰਯੁਕਤ ਅਰਬ ਅਮੀਰਾਤ (UAE) ਨੇ ਐਤਵਾਰ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਭਾਰਤ ਤੋਂ ਆਉਣ ਵਾਲੀਆਂ ਯਾਤਰੀਆਂ ਉਡਾਣਾਂ ‘ਤੇ ਰੋਕ 30 ਜੂਨ ਤੱਕ ਵਧਾ ਦਿੱਤੀ ਗਈ ਹੈ। ਭਾਰਤ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਵਾਧੇ ਤੋਂ ਬਾਅਦ 25 ਅਪ੍ਰੈਲ ਨੂੰ ਉਡਾਣਾਂ ਨੂੰ ਰੋਕ ਲਗਾਈ ਗਈ ਸੀ।
ਦਰਅਸਲ, UAE ਦੀ ਏਅਰਲਾਇੰਸ ਪ੍ਰਦਾਤਾ ਅਮੀਰਾਤ ਨੇ ਐਤਵਾਰ ਨੂੰ ਆਪਣੀ ਵੈੱਬਸਾਈਟ ‘ਤੇ ਜਾਰੀ ਸੰਦੇਸ਼ ਵਿੱਚ ਕਿਹਾ ਕਿ ਉਸਨੇ ਭਾਰਤ ਤੋਂ ਆਉਣ ਵਾਲੀਆਂ ਯਾਤਰੀ ਉਡਾਣਾਂ ‘ਤੇ ਪਾਬੰਦੀ 30 ਜੂਨ ਤੱਕ ਵਧਾ ਦਿੱਤੀ ਹੈ । ਇਸ ਤੋਂ ਪਹਿਲਾਂ 14 ਜੂਨ ਤੱਕ ਯਾਤਰੀ ਉਡਾਣਾਂ ‘ਤੇ ਪਾਬੰਦੀ ਦਾ ਐਲਾਨ ਕੀਤਾ ਗਿਆ ਸੀ।
ਇਸ ਦੇ ਨਾਲ ਹੀ ਭਾਰਤ ਦੇ DGCA ਨੇ ਵੀ ਪਿਛਲੇ ਦਿਨਾਂ ਵਿੱਚ ਜਾਣਕਾਰੀ ਦਿੱਤੀ ਸੀ ਕਿ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਅੰਤਰਰਾਸ਼ਟਰੀ ਯਾਤਰੀਆਂ ਦੀਆਂ ਉਡਾਣਾਂ ਉੱਤੇ ਪਾਬੰਦੀ 30 ਜੂਨ ਤੱਕ ਵਧਾ ਦਿੱਤੀ ਗਈ ਹੈ ।
ਜ਼ਿਕਰਯੋਗ ਹੈ ਕਿ ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟੋਰੇਟ ਜਨਰਲ ਨੇ ਕਿਹਾ ਸੀ ਕਿ ਫਿਲਹਾਲ ਸਮਰੱਥ ਅਧਿਕਾਰੀ ਹਰ ਮੁੱਦੇ ਨੂੰ ਧਿਆਨ ਵਿੱਚ ਰੱਖਦੇ ਹੋਏ ਚੁਣੇ ਰੂਟਾਂ ‘ਤੇ ਅੰਤਰ ਰਾਸ਼ਟਰੀ ਉਡਾਣਾਂ ਦੀ ਆਗਿਆ ਦੇ ਸਕਦੇ ਹਨ।”
ਦੱਸ ਦੇਈਏ ਕਿ ਭਾਰਤ ਵਿੱਚ ਕੋਵਿਡ-19 ਮਹਾਂਮਾਰੀ ਕਾਰਨ ਅੰਤਰਰਾਸ਼ਟਰੀ ਉਡਾਣਾਂ 23 ਮਾਰਚ 2020 ਤੋਂ ਮੁਅੱਤਲ ਕਰ ਦਿੱਤੀਆਂ ਗਈਆਂ ਸਨ, ਪਰ ਮਈ 2020 ਤੋਂ ਵੰਦੇ ਭਾਰਤ ਅਭਿਆਨ ਅਤੇ ਜੁਲਾਈ 2020 ਤੋਂ ਚੁਣੇ ਹੋਏ ਦੇਸ਼ਾਂ ਵਿਚਾਲੇ ਦੁਵੱਲੇ ਏਅਰ ਬਬਲ ਪ੍ਰਬੰਧ ਅਧੀਨ ਵਿਸ਼ੇਸ਼ ਅੰਤਰਰਾਸ਼ਟਰੀ ਜਹਾਜ਼ ਉਡਾਣ ਭਰ ਰਹੇ ਹਨ।