ਕੋਰੋਨਾ ਸੰਕਟ ਤੋਂ ਬਾਅਦ ਹੁਣ ਲੋਕਾਂ ‘ਤੇ ਮਹਿੰਗਾਈ ਦੀ ਮਾਰ ਭਾਰੀ ਪੈ ਰਹੀ ਹੈ। ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਤਿਹਾਸਕ ਵਾਧਾ ਹੋਇਆ ਹੈ। ਕਈ ਰਾਜਾਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ, ਇਸ ਦੇ ਨਾਲ ਹੀ ਐਲਪੀਜੀ ਦੀਆਂ ਕੀਮਤਾਂ ਵੀ ਲਗਾਤਾਰ ਵੱਧ ਰਹੀਆਂ ਹਨ।
ਜਿਸ ਦੇ ਕਾਰਨ ਆਮ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੀਤੇ ਮਹੀਨੇ ਕੁੱਝ ਦਿਨਾਂ ਦੀ ਰਾਹਤ ਤੋਂ ਬਾਅਦ ਮਈ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋਇਆ ਹੈ। 31 ਮਈ ਨੂੰ ਪੰਜਾਬ ਵਿੱਚ ਪੈਟਰੋਲ ਦੀ ਕੀਮਤ 95.40 ਰੁਪਏ ਪ੍ਰਤੀ ਲੀਟਰ ਹੈ।
ਇਹ ਵੀ ਪੜ੍ਹੋ : ਟਾਰਜ਼ਨ ਅਦਾਕਾਰ Joe Lara ਦੀ ਜਹਾਜ਼ ਹਾਦਸੇ ਵਿੱਚ ਹੋਈ ਮੌਤ, ਪਤਨੀ ਸਣੇ ਪੰਜ ਹੋਰ ਲੋਕ ਵੀ ਹੋਏ ਹਾਦਸੇ ਦਾ ਸ਼ਿਕਾਰ
ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 87.15 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਚੰਡੀਗੜ੍ਹ ਵਿੱਚ ਡੀਜ਼ਲ ਵੱਧ ਕੇ 84.81 ਰੁਪਏ ਅਤੇ ਪੈਟਰੋਲ ਦੀ ਕੀਮਤ 90.64 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਇਹ ਵੀ ਦੇਖੋ : ਕੈਪਟਨ ਦੇ ਗੜ੍ਹ ‘ਚ ਗਰਜੇ ਉਗਰਾਹਾਂ ਤੇ ਰਾਜੇਵਾਲ, ਕਰ ‘ਤੇ ਵੱਡੇ ਐਲਾਨ, ਸਰਕਾਰ ਨੂੰ ਘੇਰਾ ਪਾਉਣ ਲਈ ਸੁਣੋ ਰਣਨੀਤੀ