Juhi Chawla 5G network: ਮੋਬਾਈਲ ਨੈਟਵਰਕ ਸਰਵਿਸ 5 ਜੀ ਦੀ ਭਾਰਤ ਵਿਚ ਲੰਬੇ ਸਮੇਂ ਤੋਂ ਚਰਚਾ ਕੀਤੀ ਜਾ ਰਹੀ ਹੈ। ਇਸ ਸੇਵਾ ਤੋਂ ਆਉਣ ਵਾਲੀਆਂ ਰੇਡੀਏਸ਼ਨ ਬਾਰੇ ਕਈ ਕਿਸਮਾਂ ਦੀਆਂ ਖ਼ਬਰਾਂ ਵੀ ਆ ਰਹੀਆਂ ਹਨ।
ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ 5 ਜੀ ਸੇਵਾ ਤੋਂ ਨਿਕਲਣ ਵਾਲਾ ਰੇਡੀਏਸ਼ਨ ਕਾਫ਼ੀ ਖ਼ਤਰਨਾਕ ਹੈ। ਅਜਿਹੀ ਸਥਿਤੀ ਵਿੱਚ ਬਾਲੀਵੁੱਡ ਦੀ ਮਸ਼ਹੂਰ ਅਤੇ ਮਹਾਨ ਅਦਾਕਾਰਾ ਜੂਹੀ ਚਾਵਲਾ ਨੇ ਭਾਰਤ ਵਿੱਚ 5 ਜੀ ਸੇਵਾ ਵਿਰੁੱਧ ਅਦਾਲਤ ਵਿੱਚ ਪਹੁੰਚ ਕੀਤੀ ਹੈ।
ਜੂਹੀ ਚਾਵਲਾ ਪਿਛਲੇ ਕਾਫ਼ੀ ਸਮੇਂ ਤੋਂ 5 ਜੀ ਟਾਵਰਾਂ ਵਿਚੋਂ ਨਿਕਲ ਰਹੀ ਨੁਕਸਾਨਦੇਹ ਰੇਡੀਏਸ਼ਨ ਵਿਰੁੱਧ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਇੰਗਲਿਸ਼ ਵੈਬਸਾਈਟ ਟਾਈਮਜ਼ ਆਫ ਇੰਡੀਆ ਦੀ ਖ਼ਬਰ ਅਨੁਸਾਰ, ਉਨ੍ਹਾਂ ਨੇ ਭਾਰਤ ਵਿੱਚ 5 ਜੀ ਟੈਕਨਾਲੋਜੀ ਲਾਗੂ ਕਰਨ ਦੇ ਵਿਰੁੱਧ ਮੁੰਬਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਅਦਾਕਾਰਾ ਨੇ ਆਪਣੀ ਪਟੀਸ਼ਨ ਵਿਚ ਮੰਗ ਕੀਤੀ ਹੈ ਕਿ 5 ਜੀ ਟੈਕਨਾਲੋਜੀ ਨੂੰ ਲਾਗੂ ਕਰਨ ਤੋਂ ਪਹਿਲਾਂ ਇਸ ਨਾਲ ਸਬੰਧਤ ਹਰ ਤਰਾਂ ਦੇ ਅਧਿਐਨ ਵਿਚਾਰੇ ਜਾਣੇ ਚਾਹੀਦੇ ਹਨ ਅਤੇ ਤਦ ਹੀ ਭਾਰਤ ਵਿਚ ਇਸ ਤਕਨਾਲੋਜੀ ਦੀ ਸ਼ੁਰੂਆਤ ਬਾਰੇ ਵਿਚਾਰ ਕਰਨਾ ਚਾਹੀਦਾ ਹੈ।
ਜੂਹੀ ਚਾਵਲਾ ਨੇ ਆਪਣੀ ਪਟੀਸ਼ਨ ਰਾਹੀਂ ਭਾਰਤ ਸਰਕਾਰ ਦੇ ਦੂਰਸੰਚਾਰ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ 5 ਜੀ ਟੈਕਨਾਲੋਜੀ ਦੀ ਸ਼ੁਰੂਆਤ ਤੋਂ ਪਹਿਲਾਂ ਇਸ ਨੂੰ ਆਮ ਲੋਕਾਂ, ਜਾਨਵਰਾਂ, ਬਨਸਪਤੀ ਅਤੇ ਵਾਤਾਵਰਣ ਉੱਤੇ ਪੈਣ ਵਾਲੇ ਪ੍ਰਭਾਵਾਂ ਉੱਤੇ ਨੇੜਿਓਂ ਘੋਖ ਕਰਨ ਦੀ ਲੋੜ ਹੈ। ਇਨ੍ਹਾਂ ਸਾਰੀਆਂ ਚੀਜ਼ਾਂ ਦੇ ਪ੍ਰਭਾਵ ਨੂੰ ਵੇਖਣ ਤੋਂ ਬਾਅਦ ਹੀ 5 ਜੀ ਤਕਨਾਲੋਜੀ ਨੂੰ ਭਾਰਤ ਵਿੱਚ ਲਾਗੂ ਕਰਨ ਬਾਰੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ.