ਬੀਤੀ ਦੇਰ ਰਾਤ ਲੁਧਿਆਣਾ ਦੀ ਸੰਜੇ ਗਾਂਧੀ ਕਾਲੋਨੀ ਨੇੜੇ ਕੁਝ ਕਾਰ ਸਵਾਰਾਂ ਨੇ 20 ਸਾਲਾ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਕੀਤਾ।
ਮ੍ਰਿਤਕ ਦੀ ਪਛਾਣ ਕਰਨ ਯਾਦਵ ਵਜੋਂ ਹੋਈ ਹੈ। ਉਹ ਲੁਧਿਆਣਾ ਵਿਖੇ ਇੱਕ ਹੌਜ਼ਰੀ ਫੈਕਟਰੀ ਵਿੱਚ ਕੰਮ ਕਰਦਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਉਸ ਦੇ ਕੁਝ ਦੋਸਤਾਂ ਨੇ ਉਸ ਨੂੰ ਫੋਨ ਕਰਕੇ ਘਰ ਦੇ ਨੇੜੇ ਹੀ ਮੰਦਰ ਕੋਲ ਬੁਲਾਇਆ ਤੇ ਉਕਤ ਵਾਰਦਾਤ ਨੂੰ ਅੰਜਾਮ ਦਿੱਤਾ।
ਘਟਨਾ ਸਮੇਂ ਲਗਭਗ ਅੱਧੀ ਦਰਜਨ ਨੌਜਵਾਨਾਂ ਨੇ ਉਸ ਦੇ ਮੂੰਹ ਤੇ ਸਿਰ ‘ਤੇ ਬੈਟ ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਅਤੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਜ਼ਖਮੀ ਨੌਜਵਾਨ ਨੂੰ ਹਸਪਤਾਲ ਪਹੁੰਚਿਆ ਗਿਆ ਜਿਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪੁੱਜੀ। ਪੁਲਿਸ ਨੇ ਸੀਸੀਟੀਵੀ ਕੈਮਰੇ ਦੀ ਫੁਟੇਜ ਨੂੰ ਕਬਜ਼ੇ ਵਿੱਚ ਲੈ ਲਿਆ। ਉਸੇ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ ਤੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਵੱਡਾ ਹਾਦਸਾ : ਬੱਸ ਦੀ ਸਾਈਡ ਲੱਗਣ ਨਾਲ ਟਰੈਕਟਰ ਨੂੰ ਲੱਗੀ ਅੱਗ, ਥਾਣੇ ‘ਚ ਜ਼ਬਤ ਕੀਤੇ ਵਾਹਨ ਵੀ ਗਏ ਨੁਕਸਾਨੇ