ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਨੇ ਇਸ ਵਾਰ ਪੂਰੇ ਪੰਜਾਬ ਵਿੱਚ ਪੂਰੀ ਤੜਥੱਲੀ ਮਚਾਈ। ਇਸ ਮਹਾਮਾਰੀ ਕਾਰਨ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਮੌਤਾਂ ਹੋਈਆਂ। ਇਸ ਮਹਾਮਾਰੀ ਕਾਰਨ ਮੌਤ ਹੋ ਜਾਣ ਵਾਲੇ ਮਰੀਜ਼ਾਂ ਦੀਆਂ ਲਾਸ਼ਾਂ ਦਾ ਵੀ ਵੀ ਹਸਪਤਾਲ ਪ੍ਰਸ਼ਾਸਨ ਦੀ ਨਿਗਰਾਨੀ ਵਿੱਚ ਅੰਤਿਮ ਸੰਸਕਾਰ ਕੀਤਾ ਜਾਂਦਾ ਹੈ।
ਲੋਕਾਂ ਵਿੱਚ ਇਸ ਮਹਾਮਾਰੀ ਦਾ ਖੌਫ ਇੰਨਾ ਕੁ ਹੈ ਕਿ ਕਈ ਵਾਰ ਅਜਿਹੇ ਮਾਮਲੇ ਵੀ ਸਾਹਮਣੇ ਆਏ ਹਨ ਕਿ ਲੋਕ ਆਪਣੇ ਪਰਿਵਾਰਕ ਮੈਂਬਰ ਦੀ ਲਾਸ਼ ਤੱਕ ਲੈਣ ਨਹੀਂ ਆਏ। ਇਸ ਦੌਰਾਨ ਅੰਮ੍ਰਿਤਸਰ ਦੇ ਸਰਕਾਰੀ ਕਾਲਜ ਨੇ ਕੋਰੋਨਾ ਬਾਰੇ ਖੋਜ ਕਰਨ ਲਈ ਇੱਕ ਵੱਡਾ ਕਦਮ ਚੁੱਕਿਆ ਅਤੇ ਪਹਿਲੀ ਵਾਰ ਕਿਸੇ ਕੋਰੋਨਾ ਮਰੀਜ਼ ਦਾ ਪੋਸਟਮਾਰਟਮ ਕੀਤਾ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਮਨੋਰੋਗੀ ਸੀ।
ਮਿਲੀ ਜਾਣਕਾਰੀ ਮੁਤਾਬਕ 65 ਸਾਲਾ ਔਰਤ ਵਿਦਿਆਸਾਗਰ ਮਾਨਸਿਕ ਰੋਗ ਹਸਪਤਾਲ ਵਿਚ ਦਸ ਸਾਲਾਂ ਤੋਂ ਦਾਖਲ ਸੀ। ਉਸ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਸੀ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਇਸ ਤੋਂ ਬਾਅਦ ਮੈਡੀਕਲ ਬੋਰਡ ਵੱਲੋਂ ਪ੍ਰਸ਼ਾਸਨ ਦ ਹੁਕਮਾਂ ‘ਤੇ ਲਾਸ਼ ਦਾ ਪੋਸਟ ਮਾਰਟਮ ਕੀਤਾ ਗਿਆ।
ਇਹ ਵੀ ਪੜ੍ਹੋ : ਬਰਨਾਲਾ ਪੁਲਿਸ ਦੀ ਨਸ਼ਿਆਂ ਖਿਲਾਫ ਵੱਡੀ ਕਾਰਵਾਈ, ਔਰਤ ਸਣੇ ਗ੍ਰਿਫਤਾਰ ਕੀਤੇ 15 ਨਸ਼ਾ ਤਸਕਰ
ਦੱਸ ਦੇਈਏ ਕਿ ਇਹ ਪਹਿਲੀ ਵਾਰ ਹੈ ਜਦੋਂ ਕੋਰੋਨਾ ਨਾਲ ਪ੍ਰਭਾਵਿਤ ਮਰੀਜ਼ ਦਾ ਪੋਸਟ ਮਾਰਟਮ ਕੀਤਾ ਗਿਆ ਹੈ। ਸਰਕਾਰੀ ਮੈਡੀਕਲ ਕਾਲਜ ਵਿੱਚ ਸਥਿਤ ਫੋਰੈਂਸਿਕ ਵਿਭਾਗ ਦੇ ਡਾਕਟਰਾਂ ਦੀ ਮੈਡੀਕਲ ਬੋਰਡ ਨੇ ਐਸ.ਡੀ.ਐੱਮ ਦੀ ਹਾਜ਼ਰੀ ਵਿੱਚ ਇਹ ਪੋਸਟਮਾਰਟਮ ਕੀਤਾ। ਇਸ ਦੌਰਾਨ ਪੋਸਟ ਮਾਰਟਮ ਦੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਵੀ ਕੀਤੀ ਗਈ।