ਕਾਂਗਰਸੀ ਨੇਤਾ ਅਤੇ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਉਨ੍ਹਾਂ ਦੇ ਹਲਕਾ ਨਿਵਾਸੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਦੇ ਇਲਾਕੇ ਵਿੱਚ ‘ਗੁੰਮਸ਼ੁਦਾ’ ਦੇ ਪੋਸਟਰ ਲਗਾਏ ਜਾ ਰਹੇ ਹਨ, ਕਿਉਂਕਿ ਲੰਮੇ ਸਮੇਂ ਤੋਂ ਉਨ੍ਹਾਂ ਨੇ ਆਪਣੇ ਇਲਾਕਾ ਨਿਵਾਸੀਆਂ ਵੱਲ ਧਿਆਨ ਦੇਣਾ ਛੱਡ ਦਿੱਤਾ ਹੈ, ਉਹ ਤਾਂ ਜਿਵੇਂ ‘ਗਾਇਬ’ ਹੀ ਹੋ ਗਏ ਹਨ।
ਨਵਜੋਤ ਸਿੰਘ ਸਿੱਧੂ ਦੇ ਇਲਾਕੇ ਵਿੱਚ ਲੱਗੇ ਪੋਸਟਰਾਂ ਵਿੱਚ ”ਗੁੰਮਸ਼ੁਦਾ ਦੀ ਤਲਾਸ਼” ਲਿਖ ਕੇ ਸਿੱਧੂ ਦੀ ਫੋਟੋ ਲਗਾਈ ਗਈ ਹੈ। ਇਸ ਦੇ ਨਾਲ ਹੀ ਸਿੱਧੂ ਨੂੰ ਲੱਭਣ ਵਾਲੇ ਨੂੰ ਇਨਾਮ ਦੇਣ ਬਾਰੇ ਕਿਹਾ ਗਿਆ ਹੈ।
ਪੋਸਟਰ ‘ਚ ਲਿਖਿਆ ਗਿਆ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਲੱਭਣ ਵਾਲੇ 50 ਹਜ਼ਾਰ ਰੁਪਏ ਇਨਾਮ ਦਿੱਤਾ ਜਾਵੇਗਾ। ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਹਲਕੇ ਵਿੱਚ ਕੋਈ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਸਿੱਧੂ ਸਾਹਿਬ ਨੇ ਆਪਣੇ ਇਲਾਕੇ ਦੇ ਲੋਕਾਂ ਵੱਲ ਧਿਆਨ ਦੇਣਾ ਹੀ ਛੱਡ ਦਿੱਤਾ ਹੈ, ਜਿਸ ਕਰਕੇ ਉਨ੍ਹਾਂ ਦੇ ਗੁੰਮਸ਼ੁਦਾ ਦੇ ਪੋਸਟਰ ਲਗਾਏ ਜਾ ਰਹੇ ਹਨ।
ਇਹ ਵੀ ਪੜ੍ਹੋ : ਕੋਰੋਨਾ ਕਰਕੇ ਜ਼ਿੰਦਗੀ-ਮੌਤ ਦੀ ਲੜਾਈ ਲੜ ਰਿਹਾ ਇਹ ਅਫਸਰ, ਦਾਖਾ ਦੇ MLA ਇਯਾਲੀ ਨੇ ਮੁੱਖ ਮੰਤਰੀ ਨੂੰ ਕੀਤੀ ਤੁਰੰਤ ਮਦਦ ਦੀ ਅਪੀਲ