ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਕਮਜ਼ੋਰ ਹੁੰਦੀ ਦਿਖਾਈ ਦੇ ਰਹੀ ਹੈ। ਇਸ ਦੌਰਾਨ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 1 ਲੱਖ 32 ਹਜ਼ਾਰ 788 ਮਾਮਲੇ ਸਾਹਮਣੇ ਆਏ ਹਨ, ਜਦਕਿ 3207 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ । ਹਾਲਾਂਕਿ, 2 ਲੱਖ 31 ਹਜ਼ਾਰ 456 ਲੋਕ ਠੀਕ ਵੀ ਹੋਏ ਹਨ ।
ਮੰਗਲਵਾਰ ਨੂੰ ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 35 ਹਜ਼ਾਰ 949 ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ । ਤਾਮਿਲਨਾਡੂ ਵਿੱਚ 31,683, ਕਰਨਾਟਕ ਵਿੱਚ 29,271 ਅਤੇ ਕੇਰਲ ਵਿੱਚ 24,117 ਲੋਕ ਠੀਕ ਹੋਏ ਹਨ।
ਦਰਅਸਲ, ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿੱਚ ਹੁਣ ਤੱਕ ਕੋਰੋਨਾ ਦੇ 2 ਕਰੋੜ 83 ਲੱਖ 7 ਹਜ਼ਾਰ 832 ਕੇਸ ਦਰਜ ਕੀਤੇ ਗਏ ਹਨ । ਇਸ ਵਾਇਰਸ ਕਾਰਨ ਹੁਣ ਤੱਕ 3 ਲੱਖ 35 ਹਜ਼ਾਰ 102 ਲੋਕਾਂ ਦੀ ਮੌਤ ਹੋ ਚੁੱਕੀ ਹੈ । ਇਸ ਵਾਇਰਸ ਤੋਂ ਹੁਣ ਤੱਕ 2 ਕਰੋੜ 61 ਲੱਖ 79 ਹਜ਼ਾਰ 85 ਲੋਕ ਠੀਕ ਹੋਏ ਹਨ। ਫਿਲਹਾਲ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 17 ਲੱਖ 93 ਹਜ਼ਾਰ 645 ਹੈ।
ਦੱਸ ਦੇਈਏ ਕਿ ਮੰਗਲਵਾਰ ਨੂੰ ਮਹਾਰਾਸ਼ਟਰ ਵਿੱਚ ਕੋਵਿਡ ਦੇ 14,123 ਨਵੇਂ ਕੇਸ ਸਾਹਮਣੇ ਆਏ, ਜੋ ਕਿ 10 ਮਾਰਚ ਤੋਂ ਬਾਅਦ ਸਭ ਤੋਂ ਘੱਟ ਹਨ ਅਤੇ 477 ਸੰਕਰਮਿਤ ਲੋਕਾਂ ਦੀ ਮੌਤ ਹੋਈ ਹੈ ।
ਇਹ ਵੀ ਪੜ੍ਹੋ: ਚੀਨ ਦੀ ਕੋਰੋਨਾ ਵੈਕਸੀਨ Sinovac ਨੂੰ WHO ਨੇ ਐਮਰਜੈਂਸੀ ਵਰਤੋਂ ਲਈ ਦਿੱਤੀ ਮਨਜ਼ੂਰੀ
ਜਿਸ ਤੋਂ ਬਾਅਦ ਹੁਣ ਰਾਜ ਵਿੱਚ ਕੋਰੋਨਾ ਦੇ ਕੁੱਲ ਮਾਮਲੇ ਵੱਧ ਕੇ 57,61,015 ਹੋ ਗਏ ਹਨ, ਜਦੋਂ ਕਿ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 96,198 ਹੋ ਗਈ ਹੈ ।
ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਵਿੱਚ 10 ਮਾਰਚ ਨੂੰ ਕੋਵਿਡ ਦੇ 13,659 ਮਾਮਲੇ ਸਾਹਮਣੇ ਆਏ ਸਨ, ਜਿੱਥੇ ਪਿਛਲੇ ਕੁਝ ਹਫ਼ਤਿਆਂ ਤੋਂ ਮਾਮਲਿਆਂ ਵਿੱਚ ਗਿਰਾਵਟ ਦੇਖੀ ਜਾ ਰਹੀ ਹੈ । ਇੱਕ ਦਿਨ ਪਹਿਲਾਂ ਮਹਾਰਾਸ਼ਟਰ ਵਿੱਚ ਕੋਵਿਡ-19 ਦੇ 15,077 ਨਵੇਂ ਕੇਸ ਸਾਹਮਣੇ ਆਏ ਸ ਨ। ਕੱਲ੍ਹ, 35,949 ਮਰੀਜ਼ਾਂ ਨੂੰ ਹਸਪਤਾਲਾਂ ਤੋਂ ਛੁੱਟੀ ਦੇ ਦਿੱਤੀ ਗਈ, ਜਿਸ ਨਾਲ ਰਾਜ ਵਿੱਚ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਗਿਣਤੀ 54,31,319 ਹੋ ਗਈ।