ਪੰਜਾਬ ਵਿੱਚ ਦੋ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ਦਿੱਤੇ ਜਾਣ ਦਾ ਮੁੱਦਾ ਕਾਫੀ ਗਰਮਾਇਆ ਹੋਇਆ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਸਵਾਲ ਖੜ੍ਹੇ ਕਰਦੇ ਹੋਏ ਤੰਜ ਕੱਸਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਦੇ ਹੋਏ ਕਿਹਾ ਕਿ ਮੈਂ ਇਸ ਗੱਲ ਨੂੰ ਲੈ ਕੇ ਭੰਬਲਭੂਸ ਵਿੱਚ ਹਾਂ ਕਿ ਕਾਂਗਰਸ ਪਾਰਟੀ ਨੇ ਚੋਣਾਂ ਵੇਲੇ ਕੀ ਵਾਅਦਾ ਕੀਤਾ ਸੀ- ਘਰ-ਘਰ ਨੌਕਰੀ ਦਾ ਜਾਂ ਫਿਰ ਵਿਧਾਇਕ ਘਰ ਨੌਕਰੀ ਦਾ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਦੇ ਇਸ ਐਲਾਨ ਤੋਂ ਬਾਅਦ ਇਹ ਮਾਮਲਾ ਕਾਫੀ ਭਖ ਗਿਆ ਹੈ। ਭਾਜਪਾ ਦੇ ਸੂਬਾ ਸਕੱਤਰ ਜੀਵਨ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨ ਘਰ-ਘਰ ਨੌਕਰੀ ਦਣ ਦੀ ਸ਼ੁਰੂਆਤ ਆਪਣੇ ਵਿਧਾਇਕਾਂ ਦੇ ਘਰ ਤੋਂ ਕੀਤੀ ਹੈ।
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਕਾਂਗਰਸੀ ਵਿਧਾਇਕ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ‘ਘਰ ਘਰ ਨੌਕਰੀ’ ਦੇਣ ਦਾ ਵਾਅਦਾ ਕਾਂਗਰਸੀ ਆਗੂਆਂ ਦੇ ਧੀਆਂ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਪੂਰਾ ਕਰ ਰਹੇ ਹਨ, ਜਦੋਂ ਕਿ ਪੰਜਾਬ ਦੇ ਆਮ ਲੋਕਾਂ ਦੇ ਧੀਆਂ ਪੁੱਤਰਾਂ ਨੂੰ ਰੁਜਗਾਰ ਮੇਲਿਆਂ ਦੇ ਨਾਂ ‘ਤੇ ਖੱਜਲ ਖੁਆਰ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਇਲਾਕੇ ‘ਚ ਲੱਗੇ ‘ਸਿੱਧੂ ਗੁੰਮਸ਼ੁਦਾ’ ਦੇ ਪੋਸਟਰ, ਲੱਭਣ ਵਾਲੇ ਨੂੰ ਇਨਾਮ
ਦੱਸਣਯੋਗ ਹੈ ਕਿ ਪਿਛਲੇ ਦਿਨੀਂ ਸਰਕਾਰ ਨੇ ਵਿਧਾਇਕ ਰਾਕੇਸ਼ ਪਾਂਡੇ ਅਤੇ ਫਤਹਿ ਜੰਗ ਸਿੰਘ ਬਾਜਵਾ ਪੁੱਤਰਾਂ ਨੂੰ ਕ੍ਰਮਵਾਰ ਤਹਿਸੀਲਦਾਰ ਅਤੇ ਡੀਐਸਪੀ ਨਿਯੁਕਤ ਕਰਨ ਦਾ ਐਲਾਨ ਕੀਤਾ ਸੀ।