ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਨੌਜਵਾਨ ਕਿਸਾਨ ਏਕਤਾ ਚੰਡੀਗੜ੍ਹ ਨੇ ਬੀਜੇਪੀ ਆਗੂਆਂ ਦੇ ਘਰਾਂ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਜਿਥੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਨੂੰ ਸਾੜਿਆ ਜਾਵੇਗਾ।
ਨੌਜਵਾਨ ਕਿਸਾਨ ਏਕਤਾ ਚੰਡੀਗੜ੍ਹ ਦੇ ਆਗੂਆਂ ਨੇ ਕਿਹਾ ਕਿ ਸਵੇਰੇ 11 ਵਜੇ ਸੈਕਟਰ-18 ਦੀ ਮਾਰਕੀਟ ਵਿੱਚ ਇਕੱਠ ਹੋਣਗੇ, ਇਸ ਤੋਂ ਬਾਅਦ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨਾ ਦਿੱਤਾ ਜਾਵੇਗਾ।
ਦੱਸਣਯੋਗ ਹੈ ਕਿ ਪਿਛਲੇ ਸਾਲ 5 ਜੂਨ ਨੂੰ ਕੇਂਦਰ ਸਰਕਾਰ ਵੱਲੋਂ ਆਰਡੀਨੈਂਸ ਲਾਗੂ ਕੀਤੇ ਗਏ ਸਨ ਅਤੇ ਫਿਰ ਸਤੰਬਰ 2020 ‘ਚ ਸੰਸਦ ‘ਚ ਤਿੰਨੋਂ ਕਾਨੂੰਨ ਪਾਸ ਕੀਤੇ ਗਏ ਸਨ। ਸੰਯੁਕਤ ਕਿਸਾਨ ਮੋਰਚਾ ਨੇ ਇਸ ਦਿਨ ‘ਸੰਪੂਰਨ ਕ੍ਰਾਂਤੀ ਦਿਵਸ’ ਮਨਾਉਣ ਦਾ ਐਲਾਨ ਕੀਤਾ ਹੈ, ਜਿਸ ਧੀਨ ਭਾਜਪਾ ਭਾਜਪਾ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਦਫ਼ਤਰਾਂ ਦੇ ਸਾਹਮਣੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।
ਇਹ ਵੀ ਪੜ੍ਹੋ : ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦਾ ਮੁੱਦਾ ਭਖਿਆ, ਅਕਾਲੀ ਦਲ ਨੇ CM ‘ਤੇ ਕੀਤੀ ਟਿੱਚਰ
ਕਿਸਾਨਾਂ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਦਿੱਲੀ ਸਰਹੱਦਾਂ ‘ਤੇ ਡੱਟਿਆਂ 6 ਮਹੀਨੇ ਤੋਂ ਉੱਪਰ ਦਾ ਸਮਾਂ ਹੋ ਗਿਆ ਹੈ ਪਰ ਕਂਦਰ ਸਰਕਾਰ ਉਨ੍ਹਾਂ ਨੂੰ ਅੱਖੋਂ-ਪਰੋਖੇ ਕਰ ਰਹੀ ਹੈ। ਜਿਸ ਕਰਕੇ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਹਾਲਾਂਕਿ ਕਿਸਾਨ ਆਗੂਆਂ ਨੇ ਸਰਕਾਰ ਨੂੰ ਬੀਤੇ ਮਹੀਨੇ ਗੱਲਬਾਤ ਦਾ ਸੱਦਾ ਵੀ ਦਿੱਤਾ ਸੀ ਪਰ ਸਰਕਾਰ ਨੇ ਕਿਸਾਨਾਂ ਨੂੰ ਮੁੜ ਅਣਗੌਲਿਆਂ ਕਰ ਦਿੱਤਾ।