ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਾਈਸ ਚਾਂਸਲਰ ਪ੍ਰੋਫ਼ੈਸਰ ਡਾ. ਰਾਜ ਕੁਮਾਰ ਦੇ ਅਹੁਦੇ ਦੀ ਮਿਆਦ ਭਾਰਤ ਸਰਕਾਰ ਵੱਲੋਂ 3 ਸਾਲ ਲਈ ਹੋਰ ਵਧਾ ਦਿੱਤੀ ਗਿਆ ਹੈ।
ਭਾਰਤ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ | ਦੱਸਣਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫ਼ੈਸਰ ਰਾਜ ਕੁਮਾਰ ਦਾ ਕਾਰਜਕਾਲ 23 ਜੂਨ 2021 ਨੂੰ ਖਤਮ ਹੋਣਾ ਸੀ, ਜਿਸ ਨੂੰ ਕਿ ਹੁਣ 3 ਸਾਲ ਤੱਕ ਹੋਰ ਵਧਾ ਦਿੱਤਾ ਗਿਆ ਹੈ। ਇਹ ਐਲਾਨ ਬੁੱਧਵਾਰ ਸ਼ਾਮ ਨੂੰ ਯੂਨੀਵਰਸਿਟੀ ਦੇ ਚਾਂਸਲਰ, ਭਾਰਤ ਦੇ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਦੇ ਦਫ਼ਤਰ ਦੁਆਰਾ ਜਾਰੀ ਕੀਤਾ ਗਿਆ। ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਕਿਹਾ ਕਿ ਅਜਿਹਾ ਵਿਕਾਸ ਕੀਤਾ ਜੋ ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦੇ ਨਾਲ-ਨਾਲ ਯੂਨੀਵਰਸਿਟੀ ਦੇ ਸਾਬਕਾ ਸੈਨੇਟ ਅਤੇ ਸਿੰਡੀਕੇਟ ਦੇ ਮੈਂਬਰਾਂ ਲ਼ਈ ਵੀ ਸ਼ਲਾਘਾਯੋਗ ਸੀ।
ਇਹ ਵੀ ਪੜ੍ਹੋ : ਪਹਿਲਾਂ 50 ਲੱਖ ਦੀ ਠੱਗੀ ਉਤੋਂ ਲੱਖਾਂ ਦਾ ਹੋਰ ਕਰਜਾ, ਪਿਓ ਦਿੱਲੀ ਅੰਦੋਲਨ ‘ਚ, ਪੁੱਤ ਨੇ ਚੁੱਕਿਆ ਖੌਫ਼ਨਾਕ ਕਦਮ