ਬੀਤੇ ਮਹੀਨੇ 28 ਮਈ ਨੂੰ ਕਿਸਾਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕੀਤਾ ਸੀ। ਕਿਸਾਨਾਂ ਨੇ ਆਪਣੀਆਂ ਜ਼ਮੀਨਾਂ ਦੇ ਸਹੀ ਮੁੱਲ ਹਾਸਿਲ ਕਰਨ ਲਈ ਇਹ ਧਰਨਾ ਲਾਇਆ ਸੀ।
ਜਿਸ ਤੋਂ ਬਾਅਦ ਹੁਣ 9 ਜੂਨ ਨੂੰ ਸਫਾਈ ਕਰਮਚਾਰੀਆਂ ਵੱਲੋਂ ਕੈਪਟਨ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਪੱਧਰੀ ਸਫਾਈ ਕਰਮਚਾਰੀਆਂ ਦੀ ਹੜਤਾਲ ਅੱਜ 23 ਵੇਂ ਦਿਨ ਵੀ ਜਾਰੀ ਹੈ, ਇੱਕ ਪਾਸੇ ਬਰਨਾਲਾ ਸ਼ਹਿਰ ਵਿੱਚ ਕੂੜੇ ਦੇ ਢੇਰ ਵੱਧ ਰਹੇ ਹਨ, ਜਦਕਿ ਦੂਜੇ ਪਾਸੇ ਸਫਾਈ ਕਰਮਚਾਰੀਆਂ ਵਿੱਚ ਵੀ ਗੁੱਸਾ ਵੱਧ ਰਿਹਾ ਹੈ। ਸਫਾਈ ਕਰਮਚਾਰੀਆਂ ਦੇ ਮੁੱਖੀ ਨੇ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ ਹੁਣ 9 ਜੂਨ ਨੂੰ ਕੈਪਟਨ ਦੀ ਕੋਠੀ ਦਾ ਘੇਰਾਓ ਕੀਤਾ ਜਾਵੇਗਾ, ਇਸ ਧਰਨੇ ਵਿੱਚ ਸਾਰੇ ਪੰਜਾਬ ਦੀਆਂ ਔਰਤਾਂ ਅਤੇ ਬੱਚੇ ਵੀ ਸ਼ਾਮਿਲ ਹੋਣਗੇ।
ਇਹ ਵੀ ਪੜ੍ਹੋ : ਨਕਲੀ ਸੀਬੀਆਈ ਵਾਲੇ ਬਣ ਕੇ ਆਏ ਚੋਰਾਂ ਨੇ ਫ਼ਿਲਮੀ ਅੰਦਾਜ ‘ਚ ਇੰਝ ਦਿੱਤਾ ਵਾਰਦਾਤ ਨੂੰ ਅੰਜਾਮ
ਦਰਅਸਲ ਸਫਾਈ ਕਰਮਚਾਰੀ ਠੇਕੇਦਾਰੀ ਸਿਸਟਮ ਨੂੰ ਖਤਮ ਕਰਨ ਦੀ ਮੰਗ ਨੂੰ ਲੈ ਕੇ ਪਿਛਲੀ13 ਮਈ ਤੋਂ ਪੰਜਾਬ ਪੱਧਰ ‘ਤੇ ਹੜਤਾਲ ਕਰ ਰਹੇ ਹਨ, ਜਿਸ ਕਾਰਨ ਜ਼ਿਲ੍ਹਾ ਬਰਨਾਲਾ ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਗੰਦਗੀ ਢੇਰ ਦੇ ਵਿੱਚ ਤਬਦੀਲ ਹੋ ਗਈ ਹੈ। ਦੂਜੇ ਪਾਸੇ ਸਫਾਈ ਕਰਮਚਾਰੀਆਂ ਦਾ ਗੁੱਸਾ ਵੀ ਸੱਤਵੇਂ ਅਸਮਾਨ ‘ਤੇ ਹੈ, ਅੱਜ 23 ਵੇਂ ਦਿਨ ਵੀ ਹੜਤਾਲ ‘ਤੇ ਬੈਠੇ ਸਫਾਈ ਸੇਵਕਾਂ ਦੀ ਤਰਫੋਂ ਐਲਾਨ ਕੀਤਾ ਗਿਆ ਕਿ 9 ਜੂਨ ਨੂੰ ਪੰਜਾਬ ਭਰ ਦੇ ਸਮੂਹ ਸਫਾਈ ਕਰਮਚਾਰੀ ਪਟਿਆਲਾ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨਗੇ ਅਤੇ ਇਸ ਘੇਰਾਬੰਦੀ ਵਿੱਚ, ਉਨ੍ਹਾਂ ਦੇ ਪਰਿਵਾਰਾਂ ਸਮੇਤ, ਅਤੇ ਜਿਹੜੀ ਸੰਸਥਾ ਉਨ੍ਹਾਂ ਦੇ ਸਮਰਥਨ ਵਿੱਚ ਸਾਹਮਣੇ ਆਈ ਹੈ, ਉਹ ਜਥੇਬੰਦੀ ਵੀ ਰਹੇਗੀ, ਜਦੋਂ ਤੱਕ ਕਿ ਪੰਜਾਬ ਸਰਕਾਰ ਠੇਕੇਦਾਰੀ ਪ੍ਰਣਾਲੀ ਨੂੰ ਖਤਮ ਨਹੀਂ ਕਰਦੀ ਅਤੇ ਸਾਰੇ ਦੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾਂਦਾ ਓਦੋਂ ਤੱਕ ਸੰਘਰਸ਼ ਨਿਰੰਤਰ ਜਾਰੀ ਰਹੇਗਾ।
ਇਹ ਵੀ ਦੇਖੋ : ਸੁਖਪਾਲ ਖਹਿਰਾ ਦੇ ਕਾਂਗਰਸ ‘ਚ ਸ਼ਾਮਲ ਹੋਣ ‘ਤੇ ਭੜਕੀ ਅਨਮੋਲ ਗਗਨ ਮਾਨ, ਕਿਹਾ- ਕਾਂਗਰਸ ਦੇ ਹੀ ਬੰਦੇ ਸਨ.