ਚੰਡੀਗੜ੍ਹ : ਕੋਵਿਡ-19 ਮਹਾਮਾਰੀ ਤੋਂ ਆਪਣੇ ਕਰਮਚਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਾਰਕਫੈੱਡ ਨੇ ਅੱਜ ਆਪਣੇ ਚੰਡੀਗੜ੍ਹ ਦਫ਼ਤਰ ਵਿਖੇ 300 ਕਰਮਚਾਰੀਆਂ ਅਤੇ ਸਾਬਕਾ ਕਰਮਚਾਰੀਆਂ ਦੇ ਨਾਲ ਨਾਲ ਉਨ੍ਹਾਂ ਦੇ ਪਰਿਵਾਰਾਂ ਲਈ ਟੀਕਾਕਰਨ ਮੁਹਿੰਮ ਚਲਾਈ।
ਇਸ ਮੌਕੇ ਮਾਰਕਫੈਡ ਦੇ ਐਮ.ਡੀ. ਵਰੁਣ ਰੂਜ਼ਮ ਨੇ ਦੱਸਿਆ ਕਿ ਇਸ ਸੰਸਥਾ ਲਈ ਇਸ ਦੇ ਕਰਮਚਾਰੀ ਸਭ ਤੋਂ ਮਹੱਤਵਪੂਰਨ ਹਨ, ਇਸ ਲਈ ਮਾਰਕਫੈਡ ਨੇ ਇਸ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਕੋਵਿਡ-19 ਟੀਕਾਕਰਨ ਲਈ ਬਣਾਈ ਟੀਮ ਵਿੱਚ ਸਿਵਲ ਸਰਜਨ ਮੁਹਾਲੀ ਡਾ. ਆਦਰਸ਼ ਪਾਲ ਕੌਰ, ਡਾ. ਵਿਜੇ ਭਗਤ, ਡਾ. ਐੱਚ. ਐੱਸ. ਚੀਮਾ, ਐੱਸ.ਐੱਮ.ਓ. ਅਤੇ ਜ਼ਿਲ੍ਹਾ ਹਸਪਤਾਲ ਮੋਹਾਲੀ ਤੋਂ ਡਾ. ਤਰਨਜੋਤ ਕੌਰ ਸ਼ਾਮਲ ਸਨ।
ਇਹ ਵੀ ਪੜ੍ਹੋ : Chandigarh Weekend Curfew : ਚੰਡੀਗੜ੍ਹ ‘ਚ ਸ਼ਨੀਵਾਰ ਤੇ ਐਤਵਾਰ ਨੂੰ ਲਾਗੂ ਰਹੇਗਾ ਕਰਫਿਊ
ਟੀਮ ਨੇ ਕਰਮਚਾਰੀਆਂ ਨੂੰ ਸੁਰੱਖਿਆ ਸਾਵਧਾਨੀਆਂ ਵਰਤ ਕੇ ਆਪਣੇ ਆਪ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਬਾਰੇ ਵੀ ਜਾਣੂ ਕਰਵਾਇਆ। ਟੀਕਾਕਰਨ ਮੁਹਿੰਮ ਦੌਰਾਨ ਮਾਰਕਫੈੱਡ ਦੇ ਸੀਐਮ (ਪੀ) ਡਾ. ਦਮਨਦੀਪ ਕੌਰ ਵੀ ਮੌਜੂਦ ਸਨ।