ਸ਼ੁੱਕਰਵਾਰ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਥਾਣਾ ਲੰਬੀ ਦੇ ਸਾਹਮਣੇ ਰਾਸ਼ਟਰੀ ਰਾਜ ਮਾਰਗ ‘ਤੇ ਪ੍ਰਦਰਸ਼ਨ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਸੂਬਾ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਨੇਤਾਵਾਂ ਖਿਲਾਫ ਕੇਸ ਦਰਜ ਕੀਤਾ।
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿਖੇ ਨਾਜਾਇਜ਼ ਸ਼ਰਾਬ ਬਣਾਉਣ ਵਾਲੀ ਫੈਕਟਰੀ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਨੇ ਦੋਸ਼ੀਆਂ ਨੂੰ ਬਚਾਉਣ ਦੀ ਸਰਕਾਰ ਦੀ ਕੋਸ਼ਿਸ਼ ਵਿਰੁੱਧ ਕੱਲ੍ਹ ਥਾਣਾ ਲੰਬੀ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਸੀ ਜਿਥੇ ਪੁਲਿਸ ਵੱਲੋਂ ਇਨ੍ਹਾਂ ਪ੍ਰਦਰਸ਼ਨ ਕਰ ਰਹੇ ਆਗੂਆਂ ਸਣੇ 150 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ।
ਆਮ ਆਦਮੀ ਪਾਰਟੀ ਦੀ ਵਿਧਾਇਕ ਬਲਜਿੰਦਰ ਕੌਰ, ਕੁਲਤਾਰ ਸਿੰਘ ਸੰਧਵਾਂ, ਮੀਤ ਹੇਅਰ, ਸੁਖਜਿੰਦਰ ਕੌਣੀਂ, ਜਗਦੀਪ ਕੰਬੋਜ ਸਮੇਤ ਥਾਣਾ ਲੰਬੀ ਵਿਖੇ 150 ਵਿਅਕਤੀਆਂ ਖ਼ਿਲਾਫ਼ ਐਫਆਈਆਰ ਨੰ. 150 ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਆਂਗਣਵਾੜੀ ਵਿਭਾਗ ਲਈ 4481 ਅਹੁਦਿਆਂ ‘ਤੇ ਹੋਣਗੀਆਂ ਭਰਤੀਆਂ, 3 ਜੁਲਾਈ ਤੋਂ ਪਹਿਲਾਂ ਕਰੋ Apply
ਆਪ ਆਗੂਆਂ ਨੇ ਕਿਹਾ ਕਿ ਨਕਲੀ ਸਰਾਬ ਫੈਕਟਰੀ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਅਤੇ ਕਰ ਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਕੌਣ ਰੋਕਿਆ ਰਿਹਾ ਹੈ? ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਤਾ ‘ਤੇ ਕਾਬਜ ਰਹੇ ਆਗੂਆਂ ਨੇ ਪੰਜਾਬ ਦੀ ਨੌਜਵਾਨੀ ਨੂੰ ਸ਼ਰਾਬ, ਚਿੱਟਾ ਅਤੇ ਹੋਰ ਨਸ਼ਿਆਂ ਦੀ ਦਲਦਲ ਵਿੱਚ ਡੇਗ ਦਿੱਤਾ ਹੈ। ਆਪ ਆਗੂਆਂ ਨੇ ਐਸ.ਡੀ.ਐਮ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਪਿੰਡ ਬਾਦਲ ਵਾਲੀ ਨਕਲੀ ਸ਼ਰਾਬ ਫੈਕਟਰੀ ਦੀ ਜਾਂਚ ਕਰਵਾਈ ਜਾਵੇ ਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ।
ਇਹ ਵੀ ਪੜ੍ਹੋ : ਨਵਜੋਤ ਕੌਰ ਸਿੱਧੂ ਨੇ ਸਰਕਾਰੀ ਨੌਕਰੀ ‘ਚ ਵਾਪਸੀ ਲਈ ਦਿੱਤੀ ਅਰਜ਼ੀ