ਕਿਸਾਨ ਜਥੇਬੰਦੀਆਂ ਵੱਲੋਂ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਵੱਖ-ਵੱਖ ਥਾਵਾਂ ‘ਤੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਧਰਨੇ ਦਿੱਤੇ ਜਾ ਰਹੇ ਹਨ। ਰੋਸ ਵਜੋਂ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਅੱਜ ਹਰਿਆਣਾ ਵਿਧਾਨ ਸਭਾ ਪ੍ਰਧਾਨ ਦੀ ਕੋਠੀ ਦਾ ਘੇਰਾਓ ਕਰਨ ਜਾ ਰਹੇ ਕਿਸਾਨਾਂ ਨੰ ਰੋਕਣ ਲਈ ਪੰਚਕੂਲਾ ‘ਚ ਪੁਲਿਸ ਨੂੰ ਉਨ੍ਹਾਂ ‘ਤੇ ਲਾਠੀਚਾਰਜ ਕਰਨਾ ਪਿਆ। ਪੁਲਿਸ ਨੇ ਉਨ੍ਹਾਂ ਨੂੰ ਮਾਜਰੀ ਚੌਕ ਵਿਖੇ ਬੈਰੀਕੇਡ ਲਗਾ ਕੇ ਰੋਕ ਲਿਆ ਅਤੇ ਪੁਲਿਸ ਬਲ ਦੀ ਵਰਤੋਂ ਕੀਤੀ। ਕਿਸਾਨ ਜੱਥੇਬੰਦੀਆਂ ਨੇ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਖੇਤੀਬਾੜੀ ਕਾਨੂੰਨਾਂ ਦਾ ਇੱਕ ਸਾਲ ਪੂਰਾ ਹੋਣ ‘ਤੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ। ਇਸ ਦੇ ਤਹਿਤ ਉਹ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨਚੰਦ ਗੁਪਤਾ ਦੀ ਕੋਠੀ ਦਾ ਘਿਰਾਓ ਕਰਨ ਨਿਕਲੇ ਸਨ, ਪਰੰਤੂ ਕਿਸਾਨਾਂ ਨੂੰ ਪੁਲਿਸ ਨੇ ਪੁਰਾਣਾ ਪੰਚਕੂਲਾ ਨੇੜੇ ਰੋਕ ਲਿਆ ਸੀ। ਕਿਸਾਨਾਂ ਨੇ ਉਥੇ ਧਰਨਾ ਦਿੱਤਾ, ਜਿਸ ਕਾਰਨ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ : ਸੁਖਬੀਰ ਬਾਦਲ 7 ਜੂਨ ਨੂੰ ਸਿਹਤ ਮੰਤਰੀ ਦੇ ਘਰ ਦੇ ਬਾਹਰ ਦੇਣਗੇ ਧਰਨਾ, ਅਸਤੀਫੇ ਦੀ ਕਰਨਗੇ ਮੰਗ
ਇਹ ਮੁਜ਼ਾਹਰੇ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਦੇ ਸੱਦੇ ’ਤੇ ਕੀਤੇ ਜਾ ਰਹੇ ਹਨ। ਜਦੋਂ ਕਿਸਾਨਾਂ ਨੇ ਜ਼ਬਰਦਸਤੀ ਪੁਲਿਸ ਦਾ ਬੈਰੀਕੇਡਿੰਗ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਅਤੇ ਉਨ੍ਹਾਂ ਨੂੰ ਪਿੱਛੇ ਧੱਕ ਦਿੱਤਾ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਵੀ ਹੋਈ। ਪੰਚਕੂਲਾ ਵਿੱਚ, ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਮਾਜਰੀ ਚੌਕ, ਪਿੰਜੌਰ ਟੌਲ ਪਲਾਜ਼ਾ ਅਤੇ ਨਾਗਾਲ ਟੌਲ ਪਲਾਜ਼ਾ ਬਰਵਾਲਾ, ਰਾਏਪੁਰਣੀ ਸਮੇਤ ਕਈ ਥਾਵਾਂ ਤੇ ਪ੍ਰਦਰਸ਼ਨ ਕੀਤਾ। ਕਿਸਾਨ ਆਪਣੀ ਮੰਗ ਲਈ ਪ੍ਰਦਰਸ਼ਨ ਕਰਦੇ ਹੋਏ ਮਾਜਰੀ ਚੌਕ ਵਿਖੇ ਆਏ। ਕਿਸਾਨਾਂ ਨੂੰ ਦੂਰ ਚਲੇ ਜਾਣ ਲਈ ਕਿਹਾ ਗਿਆ, ਪਰ ਕਿਸਾਨਾਂ ਨੇ ਬਿਨਾਂ ਰੁਕਾਵਟ ਬੈਰੀਕੇਡਾਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ। ਇਸ ‘ਤੇ ਪੁਲਿਸ ਨੇ ਲਾਠੀਚਾਰਜ ਕੀਤਾ।
ਇਹ ਵੀ ਪੜ੍ਹੋ : ਪੰਜਾਬ ਦੀ ਇਸ ਹੁਨਰਮੰਦ ਧੀ ਨੇ ਵਿਦੇਸ਼ਾਂ ‘ਚ ਮਾਰੀਆਂ ਮੱਲਾਂ, ਆਸਟ੍ਰੇਲੀਆ ‘ਚ ਲਾਅ ਪ੍ਰੈਕਟਿਸ ਦੀ ਡਿਗਰੀ ਕੀਤੀ ਹਾਸਲ