ਫਲਾਇੰਗ ਸਿੱਖ ਮਿਲਖਾ ਸਿੰਘ ਨੂੰ ਵੀਰਵਾਰ ਨੂੰ ਸਿਹਤ ਖ਼ਰਾਬ ਹੋਣ ’ਤੇ ਪੀ.ਜੀ.ਆਈ. ਦੇ ਕੋਵਿਡ ਵਾਰਡ ‘ਚ ਦਾਖ਼ਲ ਕਰਾਇਆ ਗਿਆ ਸੀ ਪਰ ਹੁਣ ਉਨ੍ਹਾਂ ਦੀ ਹਾਲਤ ਸਥਿਰ ਬਣੀ ਹੋਈ ਹੈ।
ਇਹ ਬਿਆਨ ਡਾ. ਜਗਤ ਰਾਮ ਡਾਇਰੈਕਟਰ ਆਫ PGIMER ਵੱਲੋਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮਿਲਖਾ ਸਿੰਘ ਜੋ ਕਿ ਬੀਤੇ 3 ਜੂਨ ਤੋਂ PGI ਦੇ ਨਹਿਰੂ ਹਾਸਪੀਟਲ ਐਕਸਟੈਂਸ਼ਨ ਦੇ ਕੋਵਿਡ ਕੇਅਰ ਸੈਂਟਰ ਵਿਚ ਦਾਖਲ ਹਨ, ਦੀ ਹਾਲਤ ਹੁਣ ਸਥਿਰ ਹੈ ਤੇ ਉਨ੍ਹਾਂ ਦੇ ਸਾਰੇ ਪੈਰਾਮੀਟਰ ਸਥਿਰ ਹਨ। ਉਨ੍ਹਾਂ ਕਿਹਾ ਕਿ ਪੀ. ਜੀ. ਆਈ. ਦੀ ਮੈਡੀਕਲ ਟੀਮ ਵੱਲੋਂ ਉਨ੍ਹਾਂ ਦੀ ਪੂਰੀ ਨਿਗਰਾਨੀ ਕੀਤੀ ਜਾ ਰਹੀ ਹੈ।
ਬੀਤੇ ਮਹੀਨੇ 19 ਮਈ ਨੂੰ ਕੋਰੋਨਾ ਹੋਇਆ ਸੀ ਅਤੇ 24 ਮਈ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਸੀ। ਵੀਰਵਾਰ ਯਾਨੀ ਕੱਲ੍ਹ ਅਚਾਨਕ ਉਨ੍ਹਾਂ ਨੂੰ ਸਾਹ ਲੈਣ ਵਿਚ ਮੁਸ਼ਕਲ ਹੋਣ ’ਤੇ ਪੀ.ਜੀ.ਆਈ. ਵਿਚ ਦਾਖ਼ਲ ਕਰਾਇਆ ਗਿਆ। ਉਨ੍ਹਾਂ ਦੀ ਪਤਨੀ ਨਿਰਮਲ ਮਿਲਖਾ ਸਿੰਘ ਵੀ ਕੋਰੋਨਾ ਪੀੜਤ ਹੋਣ ਕਾਰਨ ਮੋਹਾਲੀ ਦੇ ਹਸਪਤਾਲ ਵਿਚ ਭਰਤੀ ਹਨ। ਆਕਸੀਜਨ ਦੀ ਮਾਤਰਾ ਘੱਟ ਹੋਣ ਕਾਰਨ ਉਨ੍ਹਾਂ ਨੂੰ ਆਈ.ਸੀ.ਯੂ. ਵਿਚ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਕੇਜਰੀਵਾਲ ਸਰਕਾਰ ਦਾ ਐਲਾਨ, ਦਿੱਲੀ ‘ਚ ਹੁਣ Odd-Even ਦੇ ਆਧਾਰ ‘ਤੇ ਖੁੱਲ੍ਹਣਗੇ ਬਾਜ਼ਾਰ, 50% ਸਮਰੱਥਾ ਨਾਲ ਚੱਲੇਗੀ ਮੈਟਰੋ
ਫਲਾਈਂਗ ਸਿੱਖ ਵਜੋਂ ਜਾਣੇ ਜਾਂਦੇ ਭਾਰਤੀ ਦੋੜਾਕ ਮਿਲਖਾ ਸਿੰਘ ਦੀ ਸਿਹਤ ਬਾਰੇ ਉਨ੍ਹਾਂ ਦੇ ਬੇਟੇ ਜੀਵ ਮਿਲਖਾ ਸਿੰਘ ਨੇ ਕਿਹਾ ਕਿ ਉਨ੍ਹਾ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਪਰ ਹੁਣ ਉਨ੍ਹਾਂ ਦੀ ਹਾਲਤ ਸਥਿਰ ਹੈ।
ਇਹ ਵੀ ਪੜ੍ਹੋ : ਪੰਚਕੂਲਾ ਵਿਖੇ ਹਰਿਆਣਾ ਵਿਧਾਨ ਸਭਾ ਪ੍ਰਧਾਨ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ‘ਤੇ ਪੁਲਿਸ ਨੇ ਕੀਤਾ ਲਾਠੀਚਾਰਜ