ਦੇਸ਼ ਵਿੱਚ ਜਾਰੀ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਹੁਣ ਘਟਦਾ ਹੋਇਆ ਦਿਖਾਈ ਦੇ ਰਿਹਾ ਹੈ। ਜਿਸ ਦੇ ਮੱਦੇਨਜ਼ਰ ਕੋਰੋਨਾ ਮਾਮਲਿਆਂ ਦੀ ਰਫ਼ਤਾਰ ‘ਤੇ ਹੁਣ ਬ੍ਰੇਕ ਲੱਗਦੀ ਹੋਈ ਦਿਖਾਈ ਦੇ ਰਹੀ ਹੈ । ਜਿਸਦੇ ਮੱਦੇਨਜ਼ਰ ਅੱਜ ਦੇਸ਼ ਵਿੱਚ ਪਿਛਲੇ 2 ਮਹੀਨਿਆਂ ਵਿੱਚ ਸਭ ਤੋਂ ਘੱਟ ਮਾਮਲੇ ਦਰਜ ਕੀਤੇ ਗਏ ਹਨ।
ਦਰਅਸਲ, ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1.14 ਲੱਖ ਮਾਮਲੇ ਸਾਹਮਣੇ ਆਏ ਹਨ, ਜਦਕਿ ਇਸ ਦੌਰਾਨ 2677 ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ । ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 2 ਕਰੋੜ 88 ਲੱਖ 9 ਹਜ਼ਾਰ 339 ਹੋ ਗਈ ਹੈ ।
ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿੱਚ ਹੁਣ ਤੱਕ ਕੋਰੋਨਾ ਤੋਂ 14 ਲੱਖ 77 ਹਜ਼ਾਰ 799 ਸਰਗਰਮ ਮਾਮਲੇ ਹਨ, ਜਦੋਂ ਕਿ 2 ਕਰੋੜ 69 ਲੱਖ 84 ਹਜ਼ਾਰ 781 ਲੋਕ ਠੀਕ ਹੋ ਚੁੱਕੇ ਹਨ । ਦੇਸ਼ ਵਿੱਚ ਹੁਣ ਤੱਕ 3 ਲੱਖ 46 ਹਜ਼ਾਰ 759 ਲੋਕਾਂ ਦੀ ਮੌਤ ਹੋ ਚੁੱਕੀ ਹੈ ।
ਦੱਸ ਦੇਈਏ ਕਿ ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਸ਼ਨੀਵਾਰ ਨੂੰ ਰਾਜ ਵਿੱਚ ਕੋਰੋਨਾ ਵਾਇਰਸ ਦੇ 13,659 ਮਾਮਲੇ ਦਰਜ ਕੀਤੇ ਗਏ, ਜਦੋਂਕਿ ਮਹਾਰਾਸ਼ਟਰ ਵਿੱਚ ਪਿਛਲੇ ਇੱਕ ਦਿਨ ਵਿੱਚ 300 ਲੋਕਾਂ ਦੀ ਮੌਤ ਹੋ ਗਈ । ਮਹਾਰਾਸ਼ਟਰ ਵਿੱਚ ਪਿਛਲੇ 24 ਘੰਟਿਆਂ ਵਿੱਚ 21,776 ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲਾਂ ਤੋਂ ਘਰ ਭੇਜਿਆ ਗਿਆ। ਇਸ ਸਮੇਂ ਮਹਾਰਾਸ਼ਟਰ ਵਿੱਚ ਰਿਕਵਰੀ ਰੇਟ 95.01 ਪ੍ਰਤੀਸ਼ਤ ਹੈ।
ਇਹ ਵੀ ਦੇਖੋ: ‘‘ਆਤੰਕਵਾਦ ਖਾਤਮਾ ਦਿਵਸ’’ ਦਾ Poster ਫਾੜਣ ਵਾਲੇ ਸਿੰਘ ਦਾ Exclusive Interview