ਜਿੱਥੇ ਪੂਰੇ ਦੇਸ਼ ਵਿੱਚ ਕੋਰੋਨਾ ਦੀ ਦੂਜੀ ਲਹਿਰ ਨੇ ਤਬਾਹੀ ਮਚਾਈ ਹੈ, ਉੱਥੇ ਹੀ ਪੰਜਾਬ ਵਿੱਚ ਇਸ ਦਾ ਕਹਿਰ ਜਾਰੀ ਹੈ। ਪਰ ਹੁਣ ਇਸ ਮਹਾਂਮਾਰੀ ਤੋਂ ਬਚਾਉਣ ਵਾਲੀ ਵੈਕਸੀਨ ਨੂੰ ਲੈ ਕੇ ਇੱਕ ਵੱਡਾ ਵਿਵਾਦ ਸ਼ੁਰੂ ਹੋ ਗਿਆ ਹੈ।
ਦਰਅਸਲ ਪ੍ਰਾਈਵੇਟ ਹਸਪਤਾਲਾਂ ਨੂੰ ਵੈਕਸੀਨ ਵੇਚਣ ਦੇ ਮਾਮਲੇ ਵਿੱਚ ਕੈਪਟਨ ਸਰਕਾਰ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹੈ। ਵੈਕਸੀਨ ਦੇ ਮੁੱਦੇ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਤਹਿਤ ਅੱਜ ਯਾਨੀ ਕਿ ਸੋਮਵਾਰ ਨੂੰ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਵਰਕਰਾਂ ਨਾਲ ਮਿਲ ਕੇ ਵੈਕਸੀਨ ਦੇ ਮੁੱਦੇ ‘ਤੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਘਰ ਦਾ ਘਰਾਓ ਕੀਤਾ ਜਾ ਰਿਹਾ | ਪੰਜਾਬ ਦੇ ਵੱਖ – ਵੱਖ ਹਿੱਸਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਇਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋ ਰਹੇ ਹਨ ਅਤੇ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ।
ਇਹ ਵੀ ਪੜ੍ਹੋ : ਲੱਖਾਂ ਦੀਆ ਗੱਡੀਆਂ ਚੋਰੀ ਕਰ ਕਰੋੜਾਂ ਦਾ ਵਪਾਰ ਕਰਨ ਵਾਲੇ ਚੜ੍ਹੇ ਪੁਲਿਸ ਅੜਿੱਕੇ
ਇਸ ਦੌਰਾਨ ਅਕਾਲੀ ਆਗੂਆਂ ਨੇ ਕਿਹਾ ਕੇ ਇਸ ਵੇਲੇ ਵੈਕਸੀਨ ਨੂੰ ਮੁਫ਼ਤ ਮੁਹਈਆ ਕਰਵਾਉਣ ਦੀ ਲੋੜ ਹੈ, ਪਰ ਕਾਂਗਰਸ ਪਾਰਟੀ ਵੈਕਸੀਨ ਦੀ ਕਾਲਾ ਬਜ਼ਾਰੀ ਕਰ ਰਹੀ ਹੈ ,ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰ ਮੁਨਾਫ਼ਾ ਖੋਰੀ ਕੀਤੀ ਜਾ ਰਹੀ ਹੈ। ਹਾਲਾਂਕਿ ਜਦੋਂ ਇਹ ਗੱਲ ਸਾਹਮਣੇ ਆਈ ਤਾਂ ਵਿਰੋਧੀ ਧਿਰਾਂ ਦੇ ਦਬਾਅ ਵਿੱਚ ਪੰਜਾਬ ਸਰਕਾਰ ਨੂੰ ਆਪਣਾ ਇਹ ਫੈਸਲਾ ਵਾਪਿਸ ਲੈਣਾ ਪਿਆ ਤੇ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੀਆਂ ਸਾਰੀਆਂ ਖੁਰਾਕਾਂ ਵਾਪਿਸ ਲੈਣੀਆਂ ਪਈਆਂ। ਬੀਤੇ ਦਿਨ ਐਤਵਾਰ ਨੂੰ ਆਮ ਆਦਮੀ ਪਾਰਟੀ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਮੁਹਾਲੀ ਰਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ ਸੀ।
ਦੇਖੋ ਵੀਡੀਓ : ਕਾਂਗਰਸ ਸਰਕਾਰ ਦੀਆਂ ਪੋਲਾਂ ਖੋਲ੍ਹਦੇ ਸ਼੍ਰੋਮਣੀ ਅਕਾਲੀ ਦਲ ਦਾ ਹੱਲਾ ਬੋਲ LIVE !