ਪੰਜਾਬ ਨੇ ਖਿਆ ਮੰਤਰਾਲੇ ਵੱਲੋਂ ਸਕੂਲ ਸਿੱਖਿਆ ਵਿੱਚ ਤਬਦੀਲੀਆਂ ਬਾਰੇ ਜਾਰੀ ਕੀਤੇ ਗਏ ਪਰਫਾਰਮੈਂਸ ਗਰੇਡਿੰਗ ਇੰਡੈਕਸ ਵਿੱਚ ਚੋਟੀ ਦਾ ਸਥਾਨ ਹਾਸਲ ਕਰਨ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਧਾਈ ਦਿੱਤੀ, ਜਿਸ ਤੋਂ ਬਾਅਦ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਉਨ੍ਹਾਂ ਦਾ ਧੰਨਵਾਦ ਕੀਤਾ।
ਸਿੰਗਲਾ ਨੇ ਟਵੀਟ ਕਰਕੇ ਮੁੱਖ ਮਤਰੀ ਵੱਲੋਂ ਉਤਸ਼ਾਹ ਵਧਾਉਣ ਲਈ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਉਨ੍ਹਾਂ ਦੇ ਨਿਰੰਤਰ ਸਮਰਥਨ ਅਤੇ ਮਾਰਗ ਦਰਸ਼ਨ ਨੇ ਪੰਜਾਬ ਨੂੰ ਇਹ ਉੱਚ ਅਹੁਦਾ ਹਾਸਲ ਕਰਨ ਵਿੱਚ ਸਮਰੱਥ ਬਣਾਇਆ ਹੈ। ਅਸੀਂ ਸਖਤ ਮਿਹਨਤ ਕਰਨਾ ਜਾਰੀ ਰੱਖਾਂਗੇ ਅਤੇ ਨਵੀਂਆਂ ਉਚਾਈਆਂ ‘ਤੇ ਪਹੁੰਚਾਂਗੇ।
ਦੱਸਣਯੋਗ ਹੈ ਕਿ ਸਕੂਲ ਸਿੱਖਿਆ ਦੇ ਖੇਤਰ ਵਿਚ ਸੁਧਾਰ ਲਈ ਚੁੱਕੇ ਗਏ ਕਦਮਾਂ ਦੇ ਮੱਦੇਨਜ਼ਰ ਸਿੱਖਿਆ ਮੰਤਰਾਲੇ ਵੱਲੋਂ ਸਕੂਲ ਸਿੱਖਿਆ ਵਿੱਚ ਤਬਦੀਲੀਆਂ ਬਾਰੇ ਜਾਰੀ ਕੀਤੇ ਗਏ ਪਰਫਾਰਮੈਂਸ ਗਰੇਡਿੰਗ ਇੰਡੈਕਸ ਜਾਰੀ ਕੀਤਾ ਗਿਆ, ਜਿਸ ਵਿੱਚ ਪੰਜਾਬ, ਚੰਡੀਗੜ੍ਹ, ਤਾਮਿਲਨਾਡੂ, ਕੇਰਲ ਅਤੇ ਅੰਡੇਮਾਨ ਅਤੇ ਨਿਕੋਬਾਰ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਸੂਬੇ ਚੋਟੀ ’ਤੇ ਰਹੇ ਹਨ। ਇਥੇ ਸਕੂਲੀ ਸਿੱਖਿਆ ਦੇ ਖੇਤਰ ਵਿਚ ਤੇਜ਼ੀ ਨਾਲ ਤਬਦੀਲੀ ਵੇਖੀ ਗਈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਹਾਈਕਮਾਨ ਦਾ ਝਟਕਾ! ਕੈਪਟਨ ਹੀ ਹੋਣਗੇ ਪੰਜਾਬ ‘ਚ ਕਾਂਗਰਸ ਦਾ ਚਿਹਰਾ
ਇਸ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ, ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ, ਜਿਨ੍ਹਾਂ ਦੀਆਂ ਅਣਥੱਕ ਕੋਸ਼ਿਸ਼ਾਂ ਦੇ ਸਦਕਾ ਪੰਜਾਬ ਨੈਸ਼ਨਲ ਪਰਫਾਰਮੈਂਟ ਗ੍ਰੇਡਿੰਗ ਇੰਡੈਕਸ ਵਿੱਚ ਚੋਟੀ ਦਾ ਸਥਾਨ ਹਾਸਲ ਕਰਨ ਦੇ ਸਮਰੱਥ ਹੋਇਆ।