ਭਾਰਤ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਘੱਟਣਾ ਸ਼ੁਰੂ ਹੋ ਰਿਹਾ ਹੈ। 63 ਦਿਨਾਂ ਬਾਅਦ ਦੇਸ਼ ਵਿੱਚ 24 ਘੰਟਿਆਂ ਵਿੱਚ ਕੋਰੋਨਾ ਦੇ ਇੱਕ ਲੱਖ ਤੋਂ ਘੱਟ ਕੇਸ ਦਰਜ ਕੀਤੇ ਗਏ ਹਨ ।
ਮੰਗਲਵਾਰ ਨੂੰ ਦੇਸ਼ ਭਰ ਵਿੱਚ 86 ਹਜ਼ਾਰ 498 ਲੋਕ ਕੋਰੋਨਾ ਪਾਜ਼ੀਟਿਵ ਕੇਸ ਪਾਏ ਗਏ ਹਨ। ਇਸ ਤੋਂ ਪਹਿਲਾਂ 5 ਅਪ੍ਰੈਲ ਨੂੰ 96,563 ਕੋਰੋਨਾ ਮਾਮਲੇ ਸਾਹਮਣੇ ਆਏ ਸੀ। ਇਸ ਦੌਰਾਨ 2123 ਕੋਰੋਨਾ ਪੀੜਤਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ ।
ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਹੁਣ ਤੱਕ 2 ਕਰੋੜ 89 ਲੱਖ 96 ਹਜ਼ਾਰ 473 ਵਿਅਕਤੀ ਕੋਰੋਨਾ ਸੰਕਰਮਿਤ ਹੋਏ ਹਨ। ਇਨ੍ਹਾਂ ਵਿਚੋਂ 2 ਕਰੋੜ 73 ਲੱਖ 41 ਹਜ਼ਾਰ 462 ਲੋਕਾਂ ਨੂੰ ਛੁੱਟੀ ਦਿੱਤੀ ਗਈ ਹੈ । ਹੁਣ ਤੱਕ 3 ਲੱਖ 51 ਹਜ਼ਾਰ 309 ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ । ਇਸ ਸਮੇਂ ਦੇਸ਼ ਵਿੱਚ 13 ਲੱਖ 3 ਹਜ਼ਾਰ 702 ਸਰਗਰਮ ਕੇਸ ਹਨ । ਹੁਣ ਦੇਸ਼ ਵਿੱਚ ਰੋਜ਼ਾਨਾ ਦੀ ਸਕਾਰਾਤਮਕਤਾ ਦਰ 6.34 ਪ੍ਰਤੀਸ਼ਤ ਹੋ ਗਈ ਹੈ।
ਮਹਾਰਾਸ਼ਟਰ ਵਿੱਚ ਸੋਮਵਾਰ ਨੂੰ 10,219 ਲੋਕ ਸੰਕਰਮਿਤ ਪਾਏ ਗਏ । 21,081 ਲੋਕ ਠੀਕ ਹੋਏ ਅਤੇ 340 ਲੋਕਾਂ ਦੀ ਮੌਤ ਹੋ ਗਈ । ਰਾਜ ਵਿੱਚ ਹੁਣ ਤੱਕ 58.42 ਲੱਖ ਲੋਕ ਕੋਰੋਨਾ ਦੀ ਚਪੇਟ ਵਿੱਚ ਆ ਚੁੱਕੇ ਹਨ। ਇਨ੍ਹਾਂ ਵਿਚੋਂ 55.64 ਲੱਖ ਲੋਕ ਠੀਕ ਹੋ ਚੁੱਕੇ ਹਨ, ਜਦੋਂ ਕਿ 1 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 1.74 ਲੱਖ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਕੈਨੇਡਾ ‘ਚ ਪਿਕਅੱਪ ਟਰੱਕ ਨੇ ਮੁਸਲਿਮ ਪਰਿਵਾਰ ਦੇ 5 ਮੈਂਬਰਾਂ ਨੂੰ ਕੁਚਲਿਆ, 4 ਲੋਕਾਂ ਦੀ ਮੌਤ
ਉੱਥੇ ਹੀ ਦੂਜੇ ਪਾਸੇ ਸੋਮਵਾਰ ਨੂੰ ਦਿੱਲੀ ਵਿੱਚ 231 ਕੋਰੋਨਾ ਮਾਮਲੇ ਸਾਹਮਣੇ ਆਏ। ਇਸ ਦੌਰਾਨ 876 ਲੋਕ ਠੀਕ ਹੋਏ ਅਤੇ 36 ਦੀ ਮੌਤ ਹੋ ਗਈ। ਦਿੱਲੀ ਵਿੱਚ ਹੁਣ ਤੱਕ 14.29 ਲੱਖ ਲੋਕ ਲਾਗ ਦੀ ਲਪੇਟ ਵਿੱਚ ਆ ਚੁੱਕੇ ਹਨ। ਇਨ੍ਹਾਂ ਵਿਚੋਂ 13.99 ਲੱਖ ਲੋਕ ਠੀਕ ਹੋ ਚੁੱਕੇ ਹਨ, ਜਦੋਂ ਕਿ 24,627 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਇਸ ਵੇਲੇ 5,208 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।