ਮੋਹਾਲੀ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਅਕਾਲੀ ਆਗੂਆਂ ਖਿਲਾਫ ਮਾਮਲਾ ਦਰਜ ਕੀਤ ਜਾਣ ‘ਤੇ ਅੱਜ ਵਿਧਾਇਕ ਐਨ ਕੇ ਸ਼ਰਮਾ ਦੀ ਅਗਵਾਈ ਵਿੱਚ ਅਕਾਲੀ ਲੀਡਰ ਐਸਐਸਪੀ ਨੂੰ ਮਿਲੇ। ਉਨ੍ਹਾਂ ਐਸਐਸਪੀ ਨੂੰ ਇੱਕ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਜਾਂ ਤਾਂ ਅਕਾਲੀ ਆਗੂਆਂ ‘ਤੇ ਦਰਜ ਕੀਤੇ ਗਏ ਮਾਮਲੇ ਰੱਦ ਕਰੋ ਨਹੀਂ ਤਾਂ ਸਿਹਤ ਮੰਤਰੀ ਤੇ ਕਾਂਗਰਸ ਨੇਤਾਵਾਂ ’ਤੇ ਵੀ ਐਫਆਈਆਰ ਕਰੋ।
ਸ਼ਰਮਾ ਨੇ ਕਿਹਾ ਸਿਹਤ ਮੰਤਰੀ ਨੇ ਕੋਰੋਨਾ ਨਿਯਮਾਂ ਨੂੰ ਅਣਗੌਲਿਆਂ ਕਰਨ ਦੇ ਕਈ ਵਾਰ ਸਬੂਤ ਪੇਸ਼ ਕੀਤੇ ਹਨ। ਕੈਪਟਨ ਨੂੰ ਆਪਣੀ ਸਰਕਾਰ ਦੇ ਦਾਗੀ ਮੰਤਰੀ ‘ਤੇ ਕਾਰਵਾਈ ਕਰਨੀ ਚਾਹੀਦੀ ਸੀ, ਪਰ ਲੋਕਤੰਤਰ ਦਾ ਗਲਾ ਘੁੱਟ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ’ਤੇ ਪਰਚੇ ਦਰਜ ਕਰਵਾਏ ਗਏ, ਜਿਨ੍ਹਾਂ ਨੇ ਲੋਕਾਂ ਲਈ ਆਵਾਜ਼ ਬੁਲੰਦ ਕੀਤੀ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਇਕ ਅਜਿਹੀ ਪਾਰਟੀ ਹੈ ਜੋ ਸੰਘਰਸ਼ ਵਿਚੋਂ ਬਾਹਰ ਆਈ ਹੈ ਅਤੇ ਕੈਪਟਨ ਦੇ ਪਰਚੇ ਤੋਂ ਨਹੀਂ ਡਰੇਗੀ ਅਤੇ ਲੋਕਾਂ ਲਈ ਹਮੇਸ਼ਾ ਆਪਣੀ ਆਵਾਜ਼ ਬੁਲੰਦ ਕਰੇਗੀ।
ਦੱਸਣਯੋਗ ਹੈ ਕਿ ਕੋਰੋਨਾ ਵੈਕਸੀਨ ਨੂੰ ਨਿੱਜੀ ਹਸਪਤਾਲਾਂ ਵਿੱਚ ਵੇਚੇ ਜਾਣ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਵਿਰੋਧ ਕਰਦੇ ਹੋਏ ਉਨ੍ਹਾਂ ਦੇ ਘਰ ਦਾ ਘਿਰਾਓ ਕੀਤਾ ਸੀ, ਜਿਸ ਨੂੰ ਲੈ ਕੇ ਮੋਹਾਲੀ ਪੁਲਿਸ ਨੇ ਪਾਰਟੀ ਪ੍ਰਧਾਨ ਸਣੇ 200 ਆਗੂਆਂ ਖਿਲਾਫ ਕੋਰੋਨਾ ਪ੍ਰੋਟੋਕਾਲਾਂ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਆਮ ਬਦਲੀਆਂ ‘ਤੇ ਲਾਈ ਰੋਕ ਹੁਣ ਇਸ ਤਰੀਕ ਤੱਕ ਵਧਾਈ
ਸੁਖਬੀਰ ਬਾਦਲ ਨੇ ਨਿੱਜੀ ਹਸਪਾਤਾਲਾਂ ਵਿੱਚ ਕੋਰੋਨਾ ਵੈਕਸੀਨ ਵੇਚੇ ਜਾਣ ਦੇ ਮਾਮਲੇ ਵਿੱਚ ਸਿੱਧੂ ਤੋਂ ਅਸਤੀਫੇ ਦੀ ਮੰਗ ਕੀਤੀ ਹੈ।